ਪੰਜਾਬ ਵਿੱਚ ਇੰਟਰਨੈਟ ਪਾਬੰਦੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ । ਦੱਸ ਦੇਈਏ ਕਿ ਤਰਨਤਾਰਨ ਤੇ ਫ਼ਿਰੋਜ਼ਪੁਰ ਵਿੱਚ ਸ਼ੁੱਕਰਵਾਈ ਯਾਨੀ ਕਿ 24 ਮਾਰਚ ਤੱਕ ਇੰਟਰਨੈੱਟ ’ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਉੱਥੇ ਹੀ ਦੂਜੇ ਪਾਸੇ ਮੋਗਾ, ਸੰਗਰੂਰ, ਅਜਨਾਲਾ ਤੇ ਮੋਹਾਲੀ ਦੇ YPS ਚੌਂਕ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ, ਮੋਹਾਲੀ ਦੇ YPS ਚੌਂਕ ਦੇ ਇਲਾਕੇ ਅਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਕੁਝ ਹਿੱਸਿਆਂ ਵਿੱਚ 23 ਮਾਰਚ ਤੱਕ ਇੰਟਰਨੈੱਟ ਪਾਬੰਦੀ ਵਧਾ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
