punjab july month weather: ਪੰਜਾਬ ਵਿੱਚ ਗਰਮੀ ਨੇ ਬੀਤੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ। ਮੌਜੂਦਾ ਹਾਲਾਤਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਬੀਤੇ ਦਿਨਾਂ ਦੇ ਵਿੱਚ ਰਾਤ ਦਾ ਪਾਰਾ 30 ਡਿਗਰੀ ਤੋਂ ਪਾਰ ਪਹੁੰਚ ਗਿਆ ਜੋ ਕਿ 25 ਡਿਗਰੀ ਦੇ ਨੇੜੇ ਤੇੜੇ ਰਹਿਣਾ ਚਾਹੀਦਾ ਹੈ। ਜਿਸ ਨੂੰ ਲੈ ਕੇ ਹੁਣ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ 2005 ਦੇ ਕਰੀਬ ਅਜਿਹਾ ਮੌਸਮ ਰਿਹਾ ਸੀ। ਉਨ੍ਹਾਂ ਕਿਹਾ ਕਿ ਪਰ ਲੋਕਾਂ ਨੂੰ ਜਲਦ ਹੀ ਇਸ ਤੋਂ ਰਾਹਤ ਮਿਲੇਗੀ। ਕੱਲ੍ਹ ਤੋਂ ਪੰਜਾਬ ਭਰ ਦੇ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ ਜੋ ਆਉਣ ਵਾਲੇ ਦੋ ਤਿੰਨ ਦਿਨ ਤੱਕ ਖੁੱਲ੍ਹ ਕੇ ਵਰਸੇਗਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ: ਪ੍ਰਭਜੋਤ ਕੌਰ ਨੇ ਕਿਹਾ ਕਿ ਲਗਾਤਾਰ ਮੌਸਮ ਦੇ ਵਿੱਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਨੇ ਪਰ ਹੁਣ ਕੱਲ੍ਹ ਤੋਂ ਲੋਕਾਂ ਨੂੰ ਬਾਰਿਸ਼ ਨਾਲ ਕੁਝ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਰਾਤ ਅਤੇ ਦਿਨ ਦੇ ਭਾਰਤ ਵਿੱਚ ਕੋਈ ਬਹੁਤਾ ਫ਼ਰਕ ਨਹੀਂ ਰਿਹਾ ਸੀ ਜਿਸ ਕਰਕੇ ਲੋਕਾਂ ਨੂੰ ਵੱਧ ਗਰਮੀ ਮਹਿਸੂਸ ਹੋ ਰਹੀ ਸੀ।
ਡਾ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਬਾਰਿਸ਼ ਕਿਸਾਨਾਂ ਲਈ ਵੀ ਲਾਹੇਵੰਦ ਹੋਵੇਗੀ ਕਿਉਂਕਿ ਬੀਤੇ ਕਈ ਦਿਨਾਂ ਤੋਂ ਬਾਰਿਸ਼ ਘੱਟ ਪਈ ਹੈ ਅਤੇ ਜੁਲਾਈ ਮਹੀਨੇ ਦੀ ਪਹਿਲੇ ਹਫ਼ਤੇ ਦੀ ਗੱਲ ਕੀਤੀ ਜਾਵੇ ਤਾਂ ਨਾਮਾਤਰ ਮੀਂਹ ਪਿਆ ਹੈ। ਜਦੋਂਕਿ ਜੁਲਾਈ ਦੇ ਪਹਿਲੇ ਹਫ਼ਤੇ ਹੀ ਜੁਲਾਈ ਮਹੀਨੇ ‘ਚ ਹੋਣ ਵਾਲੀ ਬਾਰਿਸ਼ ਦਾ ਇੱਕ ਚੌਥਾਈ ਬਾਰਿਸ਼ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਨਾਲ ਕਿਸਾਨਾਂ ਨੂੰ ਕਾਫੀ ਮਦਦ ਮਿਲੇਗੀ ਪਰ ਹਾਲਾਂਕਿ ਮੌਨਸੂਨ ਆਪਣੀ ਕਰਵਟ ਬਦਲਦਾ ਰਹੇਗਾ ਕਦੇ ਸਟਰੌਂਗ ਅਤੇ ਕਦੇ ਘੱਟ ਹੁੰਦਾ ਰਹੇਗਾ। ਉਨ੍ਹਾਂ ਕਿਹਾ ਕਿ ਮੌਨਸੂਨ ਦੇ ਦਰਅਸਲ ਪੰਜਾਬ ‘ਚ ਚਾਰ ਮਹੀਨੇ ਹੀ ਹੁੰਦੇ ਹਨ ਅਤੇ ਜੁਲਾਈ ਤੋਂ ਹੀ ਇਸ ਦੀ ਸ਼ੁਰੂਆਤ ਹੁੰਦੀ ਹੈ।