ਅੰਮ੍ਰਿਤਸਰ ਬੱਸ ਅੱਡੇ ਤੇ ਅੱਜ ਕਿਸਾਨ ਮਜਦੂਰ ਸੰਗਰਸ਼ ਕਮੇਟੀ ਪੰਜਾਬ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਹਾੜਾ ਭਾਰਤ ਨੂੰ ਕਾਰਪੋਰੇਟ ਮੁਕਤ ਅਤੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਵਜੋਂ ਮਨਾਉਣ ਦੀ ਲੋਕਾਂ ਨੂੰ ਅਪੀਲ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਜਿਵੇਂ ਗੁਰੂ ਹਰਗੋਬਿੰਦ ਪਾਤਸ਼ਾਹ ਜੀ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਬੰਦੀ ਮੁਕਤ ਕਰਾਇਆ ਸੀ,ਉਸੇ ਤਰ੍ਹਾਂ ਗੁਰੂ ਸਾਹਿਬ ਜੀ ਦੇ ਦੱਸੇ ਰਾਹ ਤੇ ਚੱਲ ਕੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਭਾਰਤ ਨੂੰ ਕਾਰਪੋਰੇਟ ਤੋਂ ਮੁਕਤ ਕਰਾਉਣ ਦੇ ਰੂਪ ਵਿੱਚ ਅਹਿਦ ਲੈਕੇ ਮਨਾਉਣਾ ਚਾਹੀਦਾ ਹੈ।

ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਜਿਸ ਤਰ੍ਹਾਂ ਸ਼੍ਰੀ ਰਾਮ ਚੰਦਰ ਜੀ ਦੀਵਾਲੀ ਵਾਲੇ ਦਿਨ 14 ਸਾਲ ਦਾ ਬਨਵਾਸ ਕੱਟ ਕੇ ਅਯੁੱਧਿਆ ਪਰਤੇ ਸਨ,ਤਾਂ ਲੋਕਾਂ ਨੇ ਦੀਪ ਜਲਾ ਕੇ ਖੁਸ਼ੀ ਮਨਾਈ ਸੀ,ਪਰ ਅੱਜ ਦੀ ਮੋਦੀ ਸਰਕਾਰ ਖੇਤੀ ਸੈਕਟਰ ਸਮੇਤ ਪੂਰੇ ਦੇਸ਼ ਨੂੰ ਕਾਰਪੋਰੇਟ ਹਵਾਲੇ ਕਰਕੇ ਕਿਸਾਨਾਂ ਮਜਦੂਰਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਅਧੀਨ ਬਨਵਾਸ ਦੇਣਾ ਚਾਹੁੰਦੀ ਹੈ।

ਉਨ੍ਹਾਂ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਘੋਲ ਨੂੰ ਕਾਲੇ ਕਾਨੂੰਨਾਂ ਦੀ ਵਾਪਸੀ ਅਤੇ ਫ਼ਸਲਾਂ ਦੀ ਐਮ.ਐਸ.ਪੀ. ਦੀ ਗਰੰਟੀ ਤੱਕ ਜਾਰੀ ਰੱਖਣ ਦਾ ਅਹਿਦ ਲਿਆ ਜਾਵੇ ਅਤੇ ਇਹ ਦਿਹਾੜਾ ਸ਼ਹੀਦਾਂ ਨੂੰ ਸਮਰਪਿਤ ਕੀਤਾ ਜਾਵੇ। ਕਿਸਾਨ ਆਗੂਆਂ ਨੇ ਭਾਰੀ ਮੀਂਹ ਅਤੇ ਗੜ੍ਹੇਮਾਰੀ ਨਾਲ ਤਬਾਹ ਹੋਏ ਝੋਨੇ ਦਾ ਮੁਆਵਜਾ ਅਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰ ਘਰ ਜਾਕੇ ਸੰਦੇਸ਼ ਦੇਣ ਚਾਹੁੰਦੇ ਹਾਂ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਭਾਰਤ ਨੂੰ ਕਾਰਪੋਰੇਟ ਤੋਂ ਮੁਕਤ ਕਰਾਉਣ ਦੇ ਰੂਪ ਵਿੱਚ ਸਕੰਲਪ ਲੋਂ ਤਾਂਕਿ ਕਿਸਾਨ ਮੁੜ ਤੋਂ ਖੁਸ਼ਹਾਲ ਹੋ ਆਪਣੇ ਘਰਾਂ ਨੂੰ ਪਰਤਣ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























