Punjab lockdown: ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਸੂਬੇ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪਾਬੰਦੀਆਂ ਦਾ ਦੌਰ ਵੱਧ ਸਕਦਾ ਹੈ । ਦਰਅਸਲ, ਸੋਮਵਾਰ ਯਾਨੀ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਕੋਵਿਡ ਰੀਵਿਊ ਮੀਟਿੰਗ ਹੋਣ ਜਾ ਰਹੀ ਹੈ । ਇਸ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਕਿ ਮੀਟਿੰਗ ਦੌਰਾਨ ਵੀਕੈਂਡ ਲਾਕਡਾਊਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਇਸਦੇ ਮੱਦੇਨਜ਼ਰ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 4957 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 68 ਮਰੀਜ਼ਾਂ ਦੀ ਮੌਤ ਹੋ ਗਈ । ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਵਿੱਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 3,00,038 ਹੈ, ਜਦੋਂ ਕਿ ਇਨ੍ਹਾਂ ਵਿੱਚੋਂ 7902 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਸੂਬੇ ਵਿੱਚ ਹੁੱਣ ਤੱਕ 66,07,723 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ ।
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਮਹਾਂਨਗਰ ਲੁਧਿਆਣਾ ਵਿੱਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਲਾਕਡਾਊਨ ਲਗਾ ਦਿੱਤਾ ਗਿਆ ।
ਇਹ ਵੀ ਦੇਖੋ: ਰਾਜਸਥਾਨ,ਦਿੱਲੀ, ਮਹਾਰਾਸ਼ਟਰ ਮਗਰੋਂ Punjab ਵੀ ਲੱਗੂ Lockdown ? Captain ਨੇ ਸੱਦੀ ਵੱਡੀ Meeting