punjab lockdown guidelines: ਕੇਂਦਰ ਸਰਕਾਰ ਵਲੋਂ ਅਨਲਾਕ 4 ਨੂੰ ਲੈ ਕੇ ਪੰਜਾਬ ਅੰਦਰ ਕੋਈ ਰਾਹਤ ਦੇਣ ਲਈ ਤਿਆਰ ਨਹੀਂ ਹੈ। ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਜਾ ਰਹੀ ਹੈ ਕਿ ਪੰਜਾਬ ਸਰਕਾਰ ਕਰੋਨਾ ਦੇ ਚਲਦੇ ਅਜੇ ਸਖ਼ਤੀ ਜ਼ਾਰੀ ਰੱਖੇਗੀ। ਸੂਤਰਾਂ ਦਾ ਕਹਿਣਾ ਹੈ ਹਰਿਆਣਾ ਤੇ ਚੰਡੀਗੜ੍ਹ ਨੇ ਸ਼ਨੀਵਾਰ ਤੇ ਐਤਵਾਰ ਨੂੰ ਲਾਕ ਡਾਊਨ ਹਟਾ ਦਿੱਤਾ ਹੈ । ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਲਾਕ ਸ਼ਨੀਵਾਰ ਤੇ ਐਤਵਾਰ ਨੂੰ ਲਾਕ ਡਾਊਨ ਜ਼ਰੀ ਰੱਖੇਗੀ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸਕੂਲ ਤੇ ਕਾਲਜ ਬੰਦ ਰੱਖੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬੱਚਿਆਂ ਨੂੰ ਲੈ ਕੇ ਰਿਸਕ ਨਹੀਂ ਲੈ ਸਕਦੇ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਰਾਤ ਨੂੰ ਕਰਫ਼ਿਊ ਜ਼ਾਰੀ ਰੱਖੇਗੀ। ਇਸ ਵਿੱਚ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਕੱਲ੍ਹ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਫੈਸਲਾ ਲਿਆ ਜਾਵੇਗਾ।ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਪੱਤਰ ਲਿਖ ਰਹੀ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਅਜੇ ਸਖ਼ਤੀ ਰੱਖੇਗੀ ਤੇ ਕੋਈ ਰਾਹਤ ਨਹੀਂ ਦਵੇਗੀ।