punjab lockdown remain curfew: ਸੂਬਾ ਭਰ ‘ਚ ਖਤਰਨਾਕ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦੇ ਹੋਏ ਲੋਕਾਂ ‘ਚ ਦਹਿਸ਼ਤ ਭਰਿਆ ਮਾਹੌਲ ਬਣਿਆ ਹੋਇਆ ਸੀ। ਇਸ ਮਹਾਮਾਰੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਅਹਿਮ ਕਦਮ ਚੁੱਕੇ ਜਾ ਰਹੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਸੂਬੇ ਭਰ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਦੇ ਕਰਫਿਊ ਨੂੰ ਲੈ ਕੇ ਵੱਡਾ ਐਲਾਨ ਕੀਤਾ। ਹੁਣ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਗੂ ਰਹੇਗਾ। ਇਸ ਤੋਂ ਇਲਾਵਾ ਹੋਰ ਵੀ ਦਿਸ਼ਾਂ-ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਇਹ ਦਿਸ਼ਾਂ-ਨਿਰਦੇਸ਼ ਕੱਲ ਭਾਵ ਸ਼ੁੱਕਰਵਾਰ ਤੋਂ ਜਾਰੀ ਹੋਣਗੇ।
ਇਹ ਹੁਕਮ 31 ਅਗਸਤ ਤੱਕ ਲਾਗੂ ਰਹਿਣਗੇ, ਜਿਸ ਤੋਂ ਬਾਅਦ ਇਸਦੀ ਦੁਬਾਰਾ ਸਮੀਖਿਆ ਕੀਤੀ ਜਾਏਗੀ। ਸੂਬੇ ਭਰ ‘ਚੋਂ ਹਰ ਤਰ੍ਹਾਂ ਦੇ ਇਕੱਠ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਨੂੰ ਛੱਡ ਬਾਕੇ ਸਾਰੇ ਪ੍ਰੋਗਰਾਮਾਂ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਬੱਸਾਂ ਅਤੇ ਟਰਾਂਸਪੋਰਟ ਵਾਹਨਾਂ ‘ਤੇ 50 ਫੀਸਦ ਸਵਾਰੀਆਂ ਨੂੰ ਇਜਾਜ਼ਤ ਦਿੱਤੀ ਗਈ ਹੈ। ਨਿੱਜੀ ਵਾਹਨਾਂ ‘ਚ ਤਿੰਨ ਤੋਂ ਵੱਧ ਸਵਾਰੀਆਂ ਨੂੰ ਮਨਾਹੀ ਕੀਤੀ ਗਈ ਹੈ। ਉਥੇ ਹੀ ਕੰਟੇਨਮੈਂਟ ਜ਼ੋਨਾਂ ”ਚ 50 ਫੀਸਦ ਗੈਰ-ਜ਼ਰੂਰੀ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੌਰਾਨ ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਿਕਲਣ ‘ਤੇ ਪਾਬੰਦੀ ਲਾਈ ਗਈ ਹੈ।
ਮੁੱਖ ਮੰਤਰੀ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਰੋਨਾਵਾਇਰਸ ਨਾਲ ਪੈਦਾ ਹੋਈ ਸਥਿਤੀ ਨੂੰ ਹੁਣ ਨਿਯੰਤਰਣ ਲਈ ਸਖਤ ਕਦਮ ਚੁੱਕੇ ਜਾਣੇ ਪੈਣਗੇ ਅਤੇ ਲੋੜ ਪੈਣ ‘ਤੇ ਹੋਰ ਸਖਤ ਕਾਰਵਾਈ ਦੀ ਜ਼ਰੂਰਤ ਪੈ ਸਕਦੀ ਹੈ। ਸੀ.ਐੱਮ. ਵੱਲੋਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਹੁਣ ਤਕ ਜੋ ਕੇਸ ਸਾਹਮਣੇ ਆ ਰਹੇ ਹਨ, ਉਨ੍ਹਾਂ ‘ਚੋਂ ਸ਼ਹਿਰਾਂ ‘ਚ ਇਸ ਤੋਂ ਵੀ ਵੱਧ ਮਾਮਲੇ ਦੇਖਣ ਨੂੰ ਮਿਲ ਰਹੇ ਹਨ ਪਰ ਹੁਣ ਪੇਂਡੂ ਖੇਤਰਾਂ ‘ਚ ਵੀ ਇਹ ਕੇਸ ਆ ਰਹੇ ਹਨ, ਜਿਸ ਤੋਂ ਬਾਅਦ ਜੇ ਲੋੜ ਪਈ ਤਾਂ ਯਾਤਰਾ ‘ਤੇ ਵੀ ਪਾਬੰਦੀ ਲਗਾਈ ਜਾ ਸਕਦੀ ਹੈ।