ਪੰਜਾਬ ਵਿੱਚ ਲੰਪੀ ਨੂੰ ਲੈ ਕੇ ਸਥਿਤੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਕੇਂਦਰ ਅਤੇ ਸੂਬਾ ਸਰਕਾਰ ਦੀ ਮੀਟਿੰਗ ਦੇ ਬਾਵਜੂਦ ਕਿਸਾਨਾਂ ਨੂੰ ਰਾਹਤ ਨਹੀਂ ਮਿਲੀ ਹੈ। ਖੰਨਾ ‘ਚ ਲੰਪੀ ਕਾਰਨ 50 ਪਸ਼ੂਆਂ ਦੀ ਮੌਤ ਹੋ ਜਾਣ ਕਾਰਨ ਕਿਸਾਨਾਂ ‘ਚ ਡਰ ਦਾ ਮਾਹੌਲ ਹੈ।
ਲੁਧਿਆਣਾ ਵਿੱਚ ਹੁਣ ਤੱਕ 634 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਅਤੇ ਪਿੰਡ ਦੀ ਖਸਤਾ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਪ੍ਰਸ਼ਾਸਨ ਨੇ ਹੁਣ ਲੰਪੀ ਦੀ ਬਿਮਾਰੀ ਨਾਲ ਮਰਨ ਵਾਲੇ ਪਸ਼ੂਆਂ ਨੂੰ ਦਫ਼ਨਾਉਣ ਦੀ ਜ਼ਿੰਮੇਵਾਰੀ ਪੰਚਾਇਤ ਵਿਭਾਗ ਨੂੰ ਸੌਂਪ ਦਿੱਤੀ ਹੈ। ਅੰਮ੍ਰਿਤਸਰ ਦੇ ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਪਸ਼ੂ ਦੀ ਲੰਪੀ ਦੀ ਬਿਮਾਰੀ ਕਾਰਨ ਮੌਤ ਹੋ ਜਾਂਦੀ ਹੈ ਤਾਂ ਉਹ ਆਪਣੇ ਪੰਚਾਇਤ, ਪੰਚਾਇਤ ਸਕੱਤਰ ਜਾਂ ਬੀਡੀਪੀਓ ਦਫ਼ਤਰ ਨਾਲ ਸੰਪਰਕ ਕਰਨ, ਜੋ ਉਕਤ ਪਸ਼ੂ ਨੂੰ ਦਫ਼ਨਾਉਣ ਦਾ ਪ੍ਰਬੰਧ ਕਰੇਗਾ। ਇਸ ਦੇ ਬਾਵਜੂਦ ਮਰੇ ਹੋਏ ਪਸ਼ੂਆਂ ਨੂੰ ਨਹੀਂ ਚੁੱਕਿਆ ਜਾ ਰਿਹਾ। ਸੜਕਾਂ ਕਿਨਾਰੇ ਸੁੱਟੇ ਜਾ ਰਹੇ ਮਰੇ ਪਸ਼ੂਆਂ ਕਾਰਨ ਪਿੰਡ ਵਾਸੀਆਂ ਵਿੱਚ ਵੀ ਰੋਸ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਲੰਪੀ ਰੋਗ ਕਾਰਨ ਖੰਨਾ ‘ਚ 50 ਦੇ ਕਰੀਬ ਪਸ਼ੂਆਂ ਦੀ ਮੌਤ ਹੋ ਗਈ ਹੈ। ਜਿਸ ਕਾਰਨ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਲੁਧਿਆਣਾ ਪਸ਼ੂ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਵੀਰ ਵਾਲੀਆ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਪਿਛਲੇ 15 ਦਿਨਾਂ ਵਿੱਚ ਲੁਧਿਆਣਾ ਵਿੱਚ ਲੰਪੀ ਦੀ ਬਿਮਾਰੀ ਨਾਲ ਪੀੜਤ ਪਸ਼ੂਆਂ ਦੀ ਗਿਣਤੀ ਨੌ ਹਜ਼ਾਰ ਨੂੰ ਪਾਰ ਕਰ ਗਈ ਹੈ। ਦੋ ਹਫ਼ਤਿਆਂ ਵਿੱਚ ਇਹ ਗਿਣਤੀ ਵੱਧ ਕੇ 9240 ਹੋ ਗਈ ਹੈ ਜਦੋਂ ਕਿ 634 ਪਸ਼ੂਆਂ ਦੀ ਮੌਤ ਹੋ ਗਈ ਹੈ। ਕੇਸਾਂ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਗੋਟ ਪੋਕਸ ਵੈਕਸੀਨੇਸ਼ਨ (ਟੀਕਾਕਰਨ) ਦੀ ਮੁਹਿੰਮ ਸ਼ੁਰੂ ਕੀਤੀ ਹੈ। ਪਸ਼ੂਆਂ ਵਿੱਚ ਫੈਲ ਰਹੀ ਬਿਮਾਰੀ ਤੋਂ ਡੇਅਰੀ ਸੰਚਾਲਕ ਚਿੰਤਤ ਹਨ। ਉਹ ਪਸ਼ੂਆਂ ਵਿੱਚ ਟੀਕਾਕਰਨ ਦੀ ਰਫ਼ਤਾਰ ਤੇਜ਼ ਕਰਨ ਦੀ ਮੰਗ ਕਰ ਰਹੇ ਹਨ।