ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੱਲੋਂ ਚੋਣ ਪ੍ਰਚਾਰ ਜੋਰਾਂ-ਸ਼ੋਰਾਂ ‘ਤੇ ਕੀਤਾ ਜਾ ਰਿਹਾ ਹੈ। ਪਰ ਅੱਜ ਸ਼ਾਮ 4 ਵਜੇ ਤੋਂ ਬਾਅਦ ਚੋਣਾਂ ਦਾ ਰੌਲਾ ਬੰਦ ਹੋ ਜਾਵੇਗਾ। ਨਗਰ ਨਿਗਮ ਚੋਣਾਂ ਲਈ ਪ੍ਰਚਾਰ ਕਰਨ ਦਾ ਅੱਜ ਆਖਰੀ ਦਿਨ ਹੈ। ਇਹ ਚੋਣਾਂ ਪੰਜ ਨਗਰ ਨਿਗਮਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫ਼ਗਵਾੜਾ ਵਿੱਚ ਹੋਣੀਆਂ ਹਨ, ਜਿੱਥੇ ਵੋਟਿੰਗ 21 ਦਸੰਬਰ (ਸ਼ਨੀਵਾਰ) ਨੂੰ ਹੋਵੇਗੀ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਵੀ ਚੋਣ ਪ੍ਰਚਾਰ ਦੇ ਆਖਰੀ ਦਿਨ ਲੁਧਿਆਣਾ ਪਹੁੰਚਣਗੇ। ਇੱਥੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਗੜ੍ਹ ‘ਚ ਰੋਡ ਸ਼ੋਅ ਕੱਢਣਗੇ। ਸੀਐੱਮ ਮਾਨ ਹਲਕਾ ਪੱਛਮੀ ਵਿੱਚ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਉਹ ਸਿਰਫ਼ ਘਰ-ਘਰ ਜਾ ਕੇ ਪ੍ਰਚਾਰ ਕਰ ਸਕਣਗੇ। ਵੋਟਿੰਗ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਿੰਗ ਦੇ ਨਤੀਜੇ ਸ਼ਾਮ ਨੂੰ ਹੀ ਆਉਣੇ ਸ਼ੁਰੂ ਹੋ ਜਾਣਗੇ।
ਇਹ ਵੀ ਪੜ੍ਹੋ : ਜੋਰਜੀਆ ਰੈਸਟੋਰੈਂਟ ਹਾ.ਦਸੇ ‘ਚ ਨਨਾਣ-ਭਰਜਾਈ ਦੀ ਹੋਈ ਮੌ.ਤ, ਪਟਿਆਲਾ ਨਾਲ ਸਬੰਧਤ ਸਨ ਦੋਵੇਂ
21 ਦਸੰਬਰ ਨੂੰ ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਇਹ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਰੱਖਿਆ ਗਿਆ ਹੈ। ਇਸ ਵਾਰ ਚੋਣਾਂ ਈ.ਵੀ.ਐੱਮ. ਨਾਲ ਹੋਣੀਆਂ ਹਨ, ਇਸ ਲਈ ਆਧੁਨਿਕ ਮਸ਼ੀਨਾਂ ਖਰੀਦੀਆਂ ਗਈਆਂ ਹਨ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ 32 ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਮਰਦ ਅਤੇ 17 ਲੱਖ ਮਹਿਲਾ ਵੋਟਰ ਹਨ। ਨਗਰ ਨਿਗਮ ‘ਚ 598 ਮੈਂਬਰ ਚੁਣੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: