ਪੰਜਾਬ ਵਿੱਚ 24 ਸਾਲਾਂ ਵਿੱਚ ਦੂਜੀ ਵਾਰ 17 ਦਿਨ ਪਹਿਲਾਂ 13 ਜੂਨ ਨੂੰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਸੂਬੇ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਮਾਨਸੂਨ ਨੇ ਪੰਜਾਬ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਨੂੰ ਵੀ ਕਵਰ ਕਰ ਲਿਆ ਹੈ । ਮੌਸਮ ਵਿਭਾਗ ਅਨੁਸਾਰ ਮਾਨਸੂਨ ਅਗਲੇ 48 ਘੰਟਿਆਂ ਵਿੱਚ ਪੰਜਾਬ ਅਤੇ ਹਰਿਆਣਾ ਦੇ ਬਾਕੀ ਹਿੱਸਿਆਂ ਨੂੰ ਵੀ ਕਵਰ ਕਰ ਲਵੇਗਾ ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦੀ ਰਫ਼ਤਾਰ ’ਤੇ ਹੀ ਸਭ ਕੁਝ ਨਿਰਭਰ ਕਰਦਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਦਬਾਅ ਬਣਨ ਦੇ ਕਾਰਨ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਹਨੇਰੀ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ 48 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ’ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ । ਮੌਸਮ ਵਿਭਾਗ ਨੇ ਇਸ ਦੌਰਾਨ 30-50 ਕਿ. ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਸਬੰਧੀ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਜਿਹਾ 24 ਸਾਲਾਂ ਵਿੱਚ ਦੂਜੀ ਵਾਰ ਹੋਇਆ ਹੈ। ਇਸ ਤੋਂ ਪਹਿਲਾਂ 13 ਜੂਨ 1997 ਨੂੰ ਮਾਨਸੂਨ ਨੇ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦਿੱਤੀ ਸੀ। ਜਿਸ ਤੋਂ ਬਾਅਦ ਇਸ ਵਾਰ ਵੀ 13 ਜੂਨ ਨੂੰ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦਿੱਤੀ ਹੈ।
ਇਹ ਵੀ ਦੇਖੋ: ਜੇਕਰ Google ‘ਤੇ ਕੋਈ ਜਾਣਕਾਰੀ ਨਾ ਮਿਲੇ ਤਾਂ ਇਹਨਾਂ ਗੁਰਸਿੱਖ ਬੱਚਿਆਂ ਦੀ GK ਚੈੱਕ ਕਰ ਲੈਣਾ…