ਦੇਸ਼ ਦੇ ਕਈ ਹਿੱਸਿਆਂ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਜੇਕਰ ਇੱਥੇ ਪੰਜਾਬ, ਹਰਿਆਣਾ ਅਤੇ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਤਾਪਮਾਨ 47 ਦੇ ਕਰੀਬ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 26 ਮਈ ਤੱਕ ਅੱਤ ਦੀ ਗਰਮੀ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ ਕੁਝ ਰਾਹਤ ਦੀ ਉਮੀਦ ਕੀਤੀ ਜਾ ਸਕਦੀ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ 3 ਤੋਂ 8 ਜੂਨ ਤੱਕ ਕਰਨਾਟਕ ਅਤੇ 9 ਤੋਂ 16 ਜੂਨ ਦਰਮਿਆਨ ਮਹਾਰਾਸ਼ਟਰ ਪਹੁੰਚ ਸਕਦਾ ਹੈ । ਇਸ ਦੇ ਨਾਲ ਹੀ ਦਿੱਲੀ ਵਿੱਚ 27 ਜੂਨ ਤੋਂ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਮਾਨਸੂਨ 22 ਤੋਂ 25 ਜੂਨ ਵਿੱਚ ਦਾਖਲ ਹੋ ਸਕਦਾ ਹੈ । ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ 20 ਤੋਂ 25 ਜੂਨ ਤੱਕ ਮਾਨਸੂਨ ਪੰਜਾਬ ਨੂੰ ਕਵਰ ਕਰ ਲਏਗਾ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ 2 ਜੁਲਾਈ ਤੱਕ ਪੂਰਾ ਦੇਸ਼ ਕਵਰ ਹੋ ਜਾਵੇਗਾ ।
ਇਹ ਵੀ ਪੜ੍ਹੋ: ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 7 ਨਸ਼ਾ ਤਸਕਰਾਂ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਫੜਿਆ
ਦੱਸ ਦੇਈਏ ਕਿ ਹਾਲ ਹੀ ਵਿੱਚ ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਸੀ ਕਿ ਇਸ ਸਾਲ ਮਾਨਸੂਨ ਦੇ 31 ਮਈ ਤੱਕ ਕੇਰਲ ਪਹੁੰਚਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਕੇਰਲ ਵਿੱਚ ਮਾਨਸੂਨ ਦੀ ਸ਼ੁਰੂਆਤ ਦੀ ਪਿਛਲੇ 150 ਸਾਲਾਂ ਵਿੱਚ ਵਿਆਪਕ ਤੌਰ ‘ਤੇ ਵੱਖੋ-ਵੱਖਰੀ ਹੈ। ਪਿਛਲੇ ਸਾਲ ਮਾਨਸੂਨ 8 ਜੂਨ ਨੂੰ ਕੇਰਲ ਪਹੁੰਚਿਆ ਸੀ। ਆਈਐਮਡੀ ਨੇ ਭਾਰਤ ਵਿੱਚ ਮਾਨਸੂਨ ਸੀਜ਼ਨ ਵਿੱਚ ਆਮ ਨਾਲੋਂ ਵੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ ।
ਵੀਡੀਓ ਲਈ ਕਲਿੱਕ ਕਰੋ -: