Punjab municipal elections: ਪੰਜਾਬ ਵਿੱਚ ਐਤਵਾਰ ਯਾਨੀ ਕਿ ਅੱਜ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ । ਇਸ ਦੌਰਾਨ ਕੁੱਲ 39,15,280 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ । ਇਹ ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ । ਇਨ੍ਹਾਂ ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ ।
ਦੱਸ ਦੇਈਏ ਕਿ ਇਨ੍ਹਾਂ ਚੋਣਾਂ ਲਈ ਲਗਭਰ 18,000 ਤੋਂ ਵੱਧ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਹ ਕਰਮਚਾਰੀ ਚੋਣ ਸਮੱਗਰੀ ਨੂੰ ਲੈ ਕੇ ਸਖਤ ਸੁਰੱਖਿਆ ਹੇਠ 4102 ਬੂਥਾਂ ‘ਤੇ ਆਪਣੀ ਡਿਊਟੀ ਨਿਭਾਉਣਗੇ ।
ਦਰਅਸਲ, ਨਾਮਜ਼ਦਗੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕਾਂਗਰਸ ਦੇ 2037, ਸ਼੍ਰੋਮਣੀ ਅਕਾਲੀ ਦਲ ਦੇ 1569, ਭਾਜਪਾ ਦੇ 1003, ਆਮ ਆਦਮੀ ਪਾਰਟੀ ਦੇ 1606, ਬੀਐਸਪੀ ਦੇ 160, ਸੀਪੀਆਈ ਦੇ 2, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ 2, ਐੱਨਸੀਪੀ ਦੇ 4, ਸਰਬ ਸਾਂਝੀ ਪਾਰਟੀ ਦਾ 1 ਉਮੀਦਵਾਰ ਚੋਣ ਨਿਸ਼ਾਨ ‘ਤੇ ਚੋਣ ਲੜ ਰਿਹਾ ਹੈ । ਇਸ ਵਾਰ ਚੋਣ ਮੈਦਾਨ ਵਿੱਚ 2,832 ਆਜ਼ਾਦ ਉਮੀਦਵਾਰ ਉਤਰੇ ਹਨ।
ਇਹ ਵੀ ਦੇਖੋ: ਇਸ PHD ਵਿਦਿਆਰਥਣ ਨੇ ਸਿੰਘੂ ਸਟੇਜ ‘ਤੇ ਪਹੁੰਚ ਕੇ ਪੂਰੀ ਤਰ੍ਹਾਂ ਖੜਕਾ ਦਿੱਤੀ ਮੋਦੀ ਸਰਕਾਰ