ਪੰਜਾਬ ‘ਚ ਨੈਸ਼ਨਲ ਹਾਈਵੇ ਅਥਾਰਿਟੀ ਦੇ ਠੇਕਦਾਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈੱਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ DGP ਨੂੰ ਤੁਰੰਤ ਐੱਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਉੱਥੇ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ।
ਸੂਤਰਾਂ ਮੁਤਾਬਕ ਠੇਕਦਾਰਾਂ ਦਾ ਇਲਜ਼ਾਮ ਹੈ ਕਿ ਜਲੰਧਰ ਤੇ ਲੁਧਿਆਣਾ ਵਿੱਚ ਇਹ ਸਮੱਸਿਆ ਆ ਰਹੀ ਹੈ। ਠੇਕੇਦਾਰਾਂ ਨੇ ਇਹ ਮਾਮਲਾ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਦੇ ਅਧੀਨ ਚੁੱਕਿਆ ਸੀ। ਇਸ ਦੇ ਬਾਅਦ ਨੈਸ਼ਨਲ ਹਾਈਵੇ ਅਥਾਰਿਟੀ ਨੇ ਇਸ ਮਾਮਲੇ ਨੂੰ ਸਰਕਾਰ ਕੋਲ ਚੁੱਕਿਆ ਸੀ।
ਦੱਸ ਦੇਈਏ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਸਕੱਤਰ ਨੇ ਡੀਜੀਪੀ ਪੰਜਾਬ ਨੂੰ ਮਾਮਲੇ ਵਿੱਚ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੇ ਛੇਤੀ ਤੋਂ ਛੇਤੀ ਨਿਪਟਾਉਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: