ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਕਰਵਾ ਸਕਦੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਜ਼ਰੂਰੀ ਜਾਣਕਾਰੀਆਂ 16 ਜਨਵਰੀ ਤੱਕ ਉਪਲਬਧ ਕਰਵਾਉਣ ਦੇ ਲਈ ਕਿਹਾ ਹੈ ਤਾਂ ਜੋ ਪੰਚਾਇਤਾਂ ਦਾ ਸਮਾਂ ਖਤਮ ਹੋਣ ਦੇ ਨਾਲ ਹੀ ਉਨ੍ਹਾਂ ਨੂੰ ਭੰਗ ਕੀਤਾ ਜਾ ਸਕੇ ਤੇ ਪੰਚਾਇਤੀ ਅਧਿਕਾਰੀ ਨਿਯੁਕਤ ਕੀਤੇ ਜਾ ਸਕਣ।
ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਭੇਜੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਕੇ ਉਨ੍ਹਾਂ ਦੇ ਰਿਕਾਰਡ ਦੀ ਸੰਭਾਲ ਦੇ ਲਈ ਏਈ, ਜੇਈ, ਵੀਡੀਓ, ਐੱਸਸੀਪੀਓ ਤੇ ਪੰਚਾਇਤ ਅਧਿਕਾਰੀਆਂ ਨੂੰ ਨਿਯੁਕਤ ਕਰਨ ਦਾ ਸਰਕਾਰ ਦਾ ਵਿਚਾਰ ਹੈ। ਗ੍ਰਾਮ ਪੰਚਾਇਤਾਂ ਦਾ ਕੰਮ ਚਲਾਉਣ ਦੇ ਲਈ ਪ੍ਰਬੰਧਕੀ ਨਿਯੁਕਤ ਕੀਤੇ ਜਾਣੇ ਹਨ। ਇਸਦੇ ਲਈ ਗ੍ਰਾਮ ਪੰਚਾਇਤਾਂ ਨੂੰ ਵੰਡਣ ਦੇ ਲਈ ਜ਼ਰੂਰੀ ਜਾਣਕਾਰੀਆਂ ਚਾਹੀਦੀਆਂ, ਜੋ 16 ਜਨਵਰੀ ਤੱਕ ਭੇਜੀਆਂ ਜਾਣ। ਸਪੱਸ਼ਟ ਹੈ ਕਿ ਸਰਕਾਰ ਜਲਦ ਹੀ ਪੰਚਾਇਤਾਂ ਨੂੰ ਭੰਗ ਕਰ ਸਕਦੀ ਹੈ ਤੇ ਅਧਿਕਾਰੀ ਨਿਯੁਕਤ ਕਰ ਸਕਦੀ ਹੈ।
ਇਹ ਵੀ ਪੜ੍ਹੋ: ਅੱਜ ਪੰਜਾਬ-ਹਰਿਆਣਾ ‘ਚ ਧੁੰਦ ਨੂੰ ਲੈ ਕੇ ਅਲਰਟ, ਦੁਪਹਿਰ ਤੱਕ ਧੁੱਪ ਨਿਕਲਣ ਦੇ ਆਸਾਰ
ਦੱਸ ਦੇਈਏ ਕਿ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ, ਜਿਨ੍ਹਾਂ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ। ਜਨਵਰੀ 2019 ਵਿੱਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਸਨ ਤੇ ਸਰਪੰਚਾਂ ਨੇ ਇਸਦੇ ਬਾਅਦ ਕੰਮ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਦੇਰੀ ਨਹੀਂ ਕਰਨਾ ਚਾਹੁੰਦੀ ਤੇ ਸੰਭਾਵਨਾ ਹੈ ਕਿ ਜਨਵਰੀ 2024 ਵਿੱਚ ਹੀ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”