ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਕਾਰਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।

Punjab Panchayat Elections
ਪੰਜਾਬ ਪੁਲਿਸ ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਫੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਜਿਸ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ।
ਇਹ ਵੀ ਪੜ੍ਹੋ : ਕੈਨੇਡਾ ਤੋਂ ਮੰਦਭਾਗੀ ਖਬਰ, ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ
ਵੀਡੀਓ ਲਈ ਕਲਿੱਕ ਕਰੋ -:
