ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। 14 ਜੂਨ ਨੂੰ ਪੰਜਾਬ ਵਿੱਚ ਪੈਟਰੋਲ ਦੀ ਕੀਮਤ 97.53 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 89.29 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਇਸ ਦੌਰਾਨ ਚੰਡੀਗੜ੍ਹ ਵਿੱਚ ਡੀਜ਼ਲ ਦੀ ਕੀਮਤ 86.92 ਰੁਪਏ ਅਤੇ ਪੈਟਰੋਲ 92.73 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਨਿਰਮਲ ਮਿਲਖਾ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਕੋਰੋਨਾ ਸੰਕਟ ਕਾਰਨ ਆਮ ਲੋਕਾਂ ਦੀ ਆਰਥਿਕ ਸਥਿਤੀ ਖਰਾਬ ਹੈ। ਅਜਿਹੀ ਸਥਿਤੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਰੋਸ ਹੈ। ਦੇਸ਼ ਵਿੱਚ ਸੱਤ ਰਾਜ ਅਜਿਹੇ ਹਨ ਜਿਥੇ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿੱਚ ਡੀਜ਼ਲ ਦੀ ਕੀਮਤ ਵੀ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਈ ਹੈ।
ਇਹ ਵੀ ਦੇਖੋ : ਰਵਨੀਤ ਬਿੱਟੂ ਨੂੰ ਪਿੰਡ ‘ਚ ਵੜਨ ਨਹੀਂ ਦਿੰਦਾ ਇਹ ਕਾਂਗਰਸੀ ਸਰਪੰਚ, ਗਰੀਬ ਕਹਿੰਦੇ ਨੇ ਮਸੀਹਾ