ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਪੁਲਿਸ ਨੇ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦੇ ਹੋਏ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਤਸਕਰਾਂ ਦੇ ਕਬਜ਼ੇ ‘ਚੋਂ ਹੈਰੋਇਨ, ਅਫੀਮ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੇ ਹਨ। ਵੱਖ- ਵੱਖ ਥਾਵਾਂ ‘ਤੋਂ ਕਾਬੂ ਕੀਤੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਗੁਰਪਾਲ ਨਗਰ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ 90 ਗ੍ਰਾਮ ਹੈਰੋਇਨ ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ASI ਅਮਰਜੀਤ ਕੁਮਾਰ ਨੇ ਦੱਸਿਆ ਕਿ ਜਾਂਚ ਦੌਰਾਨ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਵਾਸੀ ਗਲੀ ਨੰਬਰ 9, ਗੁਰਪਾਲ ਨਗਰ ਵਜੋਂ ਹੋਈ ਹੈ।
ASI ਸਤਨਾਮ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਚੰਡੀਗੜ੍ਹ ਰੋਡ ਸਥਿਤ ਸੈਕਟਰ 32 ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਨਾਕੇ ‘ਤੇ ਰੋਕਿਆ ਗਿਆ। ਪੁਲਿਸ ਨੂੰ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ 850 ਗ੍ਰਾਮ ਅਫੀਮ ਬਰਾਮਦ ਹੋਈ। ਤਸਕਰ ਦੀ ਪਛਾਣ ਸੋਨੂੰ ਪਾਂਡੇ ਵਾਸੀ ਪਿੰਡ ਕਾਕਾ ਧੌਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਭਾਰਤ-ਪਾਕਿ ਸਰਹੱਦ ਨੇੜੇ ਸੁਣਾਈ ਦਿੱਤੀ ਡਰੋਨ ਦੀ ਆਵਾਜ਼, BSF ਤੇ ਪੁਲਿਸ ਦਾ ਸਰਚ ਆਪਰੇਸ਼ਨ ਜਾਰੀ
ਇਸ ਦੇ ਨਾਲ ਹੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪੀਰੂ ਬੰਦਾ ਮੁਹੱਲਾ ਸਥਿਤ ਚਰਚ ਨੇੜੇ ਨਾਕਾਬੰਦੀ ਦੌਰਾਨ ਇੱਕ ਸ਼ਰਾਬ ਤਸਕਰ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਹੌਲਦਾਰ ਪ੍ਰਦੀਪ ਸਿੰਘ ਨੇ ਦੱਸਿਆ ਕਿਤਸਕਰ ਦੀ ਪਛਾਣ ਸਲੇਮ ਟਾਬਰੀ ਦੇ ਪੀਰੂ ਬੰਦਾ ਮੁਹੱਲਾ ਵਾਸੀ ਅਸ਼ੀਸ਼ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਤਸਕਰ ਦੇ ਕਬਜ਼ੇ ‘ਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: