ਪੰਜਾਬ ਦੇ ਜਲੰਧਰ ਤੋਂ ਕਾਊਂਟਰ ਇੰਟੈਲੀਜੈਂਸ ਨੇ ਵੱਡੇ ਬਦਮਾਸ਼ਾਂ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਪਿਸਤੌਲਾਂ, 4 ਮੈਗਜ਼ੀਨਾਂ ਤੇ 30 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਨਾਲਾਗੜ੍ਹ : ਫਰਿੱਜ ਦੇ ਕੰਪ੍ਰੈਸ਼ਰ ‘ਚ ਧ.ਮਾ.ਕਾ ਹੋਣ ਕਾਰਨ ਲੱਗੀ ਅੱ.ਗ, ਕਮਰੇ ‘ਚ ਸੁੱਤੇ 3 ਸਾਲਾ ਮਾਸੂਮ ਦੀ ਮੌ.ਤ
ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਇੱਕ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ ਵੱਡੇ ਬਦਮਾਸ਼ ਦੇ ਮੈਂਬਰਾਂ ਦੀ ਗ੍ਰਿਫਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕ ਦਿੱਤਾ ਹੈ। ਇਸ ਸਬੰਧੀ ਮੁਲਜ਼ਮਾਂ ਖਿਲਾਫ ਅੰਮ੍ਰਿਤਸਰ SSOC ਵੱਲੋਂ UAPA ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਕਾਊਂਟਰ ਇੰਟੈਲੀਜੈਂਸ ਨੇ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ। ਜਲਦ ਹੀ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ।
ਵੀਡੀਓ ਲਈ ਕਲਿੱਕ ਕਰੋ -: