ਪੰਜਾਬ ਪੁਲਿਸ ਨੇ ਵਿਦੇਸ਼ ਵਿੱਚ ਬੈਠ ਕੇ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝਾ ਆਪ੍ਰੇਸ਼ਨ ਸ਼ੁਰੂ ਕਰਕੇ ਸਮੱਗਲਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਿਮਰਨਜੋਤ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਕਿੰਗਪਿਨ ਹੈ। ਉਹ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਇੱਕ ਪ੍ਰਮੁੱਖ ਨੇਤਾ ਹੈ ਅਤੇ ਜਰਮਨੀ ਵਿੱਚ ਡਰੱਗ ਅਪਰਾਧ ਲਈ ਲੋੜੀਂਦਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ 4 ਨ.ਸ਼ਾ ਤ.ਸਕਰਾਂ ਦੀਆਂ ਕਰੋੜਾਂ ਦੀਆਂ ਜਾਇਦਾਦਾਂ ਸੀਲ, ਪੁਲਿਸ ਨੇ ਲਗਜ਼ਰੀ ਕਾਰਾਂ ਵੀ ਕੀਤੀਆਂ ਜ਼ਬਤ
ਸਿਮਰਨਜੋਤ ਸੰਧੂ ਦੀ ਗੱਲ ਕਰੀਏ ਤਾਂ ਉਸਦਾ ਨੈੱਟਵਰਕ ਜਰਮਨੀ ਤੋਂ ਇਲਾਵਾ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਉਹ ਭਾਰਤ ਵਿੱਚ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਯੂਰਪ ਦੇ ਹੋਰਨਾਂ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਵੀ ਇਸ ਦੀ ਵੱਡੀ ਭੂਮਿਕਾ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਸਿਮਰਨਜੀਤ ਸੰਧੂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: