ਪੰਜਾਬ ਦੇ ਐਸ.ਏ.ਐਸ.ਨਗਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦਾ ਗਿਰੋਹ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਉਰਫ ਨਵਾਬ ਵਜੋਂ ਹੋਈ ਹੈ ਜੋਕਿ ਗਮਦੂਰ ਸਿੰਘ ਉਰਫ ਵਿੱਕੀ ਦੇ ਨਾਲ ਅੰਤਰਰਾਜੀ ਹਥਿਆਰਾਂ ਦਾ ਕਾਰੋਬਾਰ ਚਲਾ ਰਿਹਾ ਸੀ। ਇਹ ਜਾਣਕਾਰੀ ਪੰਜਾਬ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
DGP ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ- ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦਾ ਗਿਰੋਹ ਚਲਾਉਣ ਵਾਲੇ ਮਲਕੀਤ ਸਿੰਘ ਉਰਫ ਨਵਾਬ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 6 ਪਿਸਤੌਲ, 10 ਜਿੰਦਾ ਕਾਰਤੂਸ ਅਤੇ 10 ਪਿਸਤੌਲ ਦੇ ਮੈਗਜ਼ੀਨ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਲੁਧਿਆਣਾ : ਟਿੱਪਰ ਨੇ ਸੜਕ ਪਾਰ ਕਰਦੇ ਸਮੇਂ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਕੁ.ਚਲਿ.ਆ, ਮੌਕੇ ‘ਤੇ ਹੋਈ ਮੌ.ਤ
ਉਨ੍ਹਾਂ ਅੱਗੇ ਲਿਖਿਆ ਕਿ ਦੋਸ਼ੀ ਮਲਕੀਤ ਸਿੰਘ ਉਰਫ ਨਵਾਬ ਗੋਪੀ ਘਨਸ਼ਾਮਪੁਰੀਆ ਅਤੇ ਹੈਰੀ ਚੱਠਾ ਗੈਂਗ ਦਾ ਸਾਥੀ ਅਤੇ ਮੈਂਬਰ ਹੈ। ਨਵਾਬ ਖਿਲਾਫ ਪਹਿਲਾਂ ਹੀ 30 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ ਅਤੇ ਹੁਣ ਤੱਕ 100 ਦੇ ਕਰੀਬ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਦੇ ਖਾਤਮੇ ਅਤੇ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: