ਪੰਜਾਬ ਪੁਲਿਸ ਨੇ ਮੋਹਾਲੀ ਵਿੱਚ ਇੰਟੈਲੀਜੈਂਸ ਦੇ ਮੁੱਖ ਦਫ਼ਤਰ ‘ਤੇ ਹੋਏ ਹਮਲੇ ਅਤੇ ਬੰਦ ਧਮਾਕੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ । ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਤੇ ATS ਮਹਾਰਾਸ਼ਟਰ ਦੇ ਨਾਲ ਮਿਲ ਕੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੀਰਵਾਰ ਨੂੰ ਮੁੰਬਈ ਤੋਂ ਚੜ੍ਹਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਚੜ੍ਹਤ ਸਿੰਘ ਮੋਹਾਲੀ ਵਿੱਚ ਹੋਏ ਆਰਪੀਜੀ ਅਟੈਕ ਦਾ ਮੁੱਖ ਮੁਲਜ਼ਮ ਹੈ।
ਇਸ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕ ਕੇ ਦੱਸਿਆ ਕਿ ਚੜ੍ਹਤ ਸਿੰਘ ਇਸ ਮਾਮਲੇ ਵਿੱਚ ਸਰਗਰਮ ਰੂਪ ਵਿੱਚ ਸ਼ਾਮਿਲ ਹੈ। ਉਹ ਕੈਨੇਡਾ ਵਿੱਚ ਰਹਿ ਰਹੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਕਰੀਬੀ ਸਾਥੀ ਹੈ। ਡੀਜੀਪੀ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਦੇ ਸੰਕਲਪ ਦੇ ਲਈ ਕੰਮ ਕਰ ਰਹੇ ਹਾਂ।
ਦੱਸ ਦੇਈਏ ਕਿ ਪਿਛਲੀ 9 ਮਈ ਨੂੰ ਮੋਹਾਲੀ ਵਿੱਚ ਸ਼ਾਮ ਦੇ ਸਮੇਂ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਮੁੱਖ ਦਫ਼ਤਰ ‘ਤੇ ਹਮਲਾ ਤੇ ਧਮਾਕਾ ਹੋਇਆ ਸੀ। ਜਿਸ ਨਾਲ ਹੜਕੰਪ ਮੱਚ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਇੱਕ ਚਾਰਜਸ਼ੀਟ ਦਾਖਲ ਕੀਤੀ ਸੀ। ਇਸ 272 ਪੰਨਿਆਂ ਦੀ ਚਾਰਜਸ਼ੀਟ ਵਿੱਚ 45 ਦੇ ਕਰੀਬ ਗਵਾਹ ਬਣਾਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: