ਸ਼ੁੱਕਰਵਾਰ ਰਾਤ ਕਰੀਬ 11 ਵਜੇ ਥਾਣਾ ਦਿਆਲਪੁਰਾ ਦੀ ਪੁਲਿਸ ਨੇ ਬਾਜਾਖਾਨਾ ਰੋਡ ‘ਤੇ ਸਥਿਤ ਪਿੰਡ ਸਲਾਬਤਪੁਰਾ ਡੇਰੇ ਕੋਲ ਨਾਕਾਬੰਦੀ ਕੀਤੀ ਹੋਈ ਸੀ। ਡਿਊਟੀ ਖਤਮ ਕਰਨ ਤੋਂ ਬਾਅਦ 45 ਸਾਲਾ ਹੋਮਗਾਰਡ ਜਵਾਨ ਅੰਗਰੇਜ਼ ਸਿੰਘ ਪੁਲਿਸ ਮੁਲਾਜ਼ਮਾਂ ਅਤੇ ਸਾਥੀਆਂ ਨਾਲ ਸਰਕਾਰੀ ਪੁਲਿਸ ਦੀ ਗੱਡੀ ‘ਚ ਘਰ ਵਾਪਸ ਜਾ ਰਿਹਾ ਸੀ।
ਨਾਕੇ ਤੋਂ ਥੋੜੀ ਦੂਰੀ ‘ਤੇ ਪਹੁੰਚਣ ‘ਤੇ ਇਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਪੁਲਿਸ ਦੀ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਗੱਡੀ ਚਲਾ ਰਹੇ ਅੰਗਰੇਜ਼ ਸਿੰਘ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੱਡੀ ‘ਚ ਸਵਾਰ ਹੋਰ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਥਾਣਾ ਦਿਆਲਪੁਰਾ ਨੇ ਇਸ ਮਾਮਲੇ ‘ਚ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸੇ ਤਰ੍ਹਾਂ ਸ਼ੁੱਕਰਵਾਰ ਦੇਰ ਰਾਤ ਬਠਿੰਡਾ-ਡੱਬਵਾਲੀ ਰੋਡ ਓਵਰਬ੍ਰਿਜ ਨੇੜੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਅਣਪਛਾਤੇ ਟਰੱਕ ਨੇ ਕੁਚਲ ਦਿੱਤਾ। ਹਾਦਸੇ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ਦਾ ਜਾਇਜ਼ਾ ਲੈਣ ਮਗਰੋਂ ਵਰਧਮਾਨ ਪੁਲੀਸ ਚੌਕੀ ਦੀ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।