ਪੰਜਾਬ ‘ਚ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਖੰਨਾ ਦੇ ਪਿੰਡ ਹੌਲ ਵਿੱਚ ਇੱਕ ਪੁਲਿਸ ਕਰਮਚਾਰੀ ਦੀ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਕਰਮਚਾਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਦੇਰ ਸ਼ਾਮ ਉਸਨੇ ਦਮ ਤੋੜ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਜਿਸ ਪਿੰਡ ਵਿੱਚ ਪੁਲਿਸ ਕਰਮਚਾਰੀ ਰਹਿੰਦਾ ਸੀ ਉਸੇ ਪਿੰਡ ਵਿੱਚ ਤਿੰਨ ਲੋਕਾਂ ਨੇ ਉਸ ‘ਤੇ ਗੱਡੀ ਵਿੱਚ ਆਉਂਦੇ ਸਮੇਂ ਹਮਲਾ ਕਰ ਦਿੱਤਾ।
ਇਸ ਘਟਨਾ ਵਿੱਚ ਮਰਨ ਵਾਲੇ ਪੁਲਿਸ ਕਰਮਚਾਰੀ ਸੁਖਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਹਮਲਾ ਕੀਤਾ ਉਨ੍ਹਾਂ ਨੇ ਪਾਲਤੂ ਕੁੱਤੇ ਰੱਖੇ ਹੋਏ ਹਨ। ਕੁੱਤਿਆਂ ਕਾਰਨ ਪਹਿਲਾਂ ਕਿਸੇ ਗੱਲ ਦੀ ਮੁਲਜ਼ਮਾਂ ਦੇ ਨਾਲ ਸੁਖਵਿੰਦਰ ਦੀ ਮਾਮੂਲੀ ਲੜਾਈ ਹੋ ਗਈ ਸੀ। ਜਿਸ ਤੋਂ ਬਾਅਦ ਦੋ ਦਿਨ ਪਹਿਲਾਂ ਸੁਖਵਿੰਦਰ ਸ਼ਾਮ ਦੇ ਸਮੇਂ ਜਦੋਂ ਗੱਡੀ ਰਾਹੀਂ ਆ ਰਿਹਾ ਸੀ ਤਾਂ ਮੁਲਜ਼ਮਾਂ ਨੇ ਉਸਨੂੰ ਰੋਕ ਕੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: ਪੁਤਿਨ ਨੂੰ ਰਾਸ਼ਟਰਪਤੀ ਦੀ ਗੱਦੀਓਂ ਲਾਹੁਣ ਦੀ ਤਿਆਰੀ! ਯੂਕਰੇਨ ਦਾ ਵੱਡਾ ਦਾਅਵਾ
ਦੱਸ ਦੇਈਏ ਕਿ ਹਮਲੇ ਦੀ ਘਟਨਾ ਮਗਰੋਂ ਮੁਲਜ਼ਮਾਂ ‘ਤੇ ਪਹਿਲਾਂ 307 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਪਰ ਹੁਣ ਸੁਖਵਿੰਦਰ ਦੀ ਮੌਤ ਹੋ ਜਾਣ ਮਗਰੋਂ ਮੁਲਜ਼ਮਾਂ ‘ਤੇ 302 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ DSP ਵਿਲੀਅਮ ਜੈਜੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਦੇ ਦੋ ਮੁਲਜ਼ਮਾਂ ਸੁਖਚੈਨ ਸਿੰਘ ਤੇ ਗੁਰਵਿੰਦਰ ਸਿੰਘ ਦੀ ਭਾਲ ਦੇ ਲਈ ਛਾਪੇਮਾਰੀ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: