ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਵਿੱਚ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। DGP ਗੌਰਵ ਯਾਦਵ ਨੇ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
DGP ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, ਮੈਗਜ਼ੀਨ ਅਤੇ ਗੋਲੀਆਂ ਬਰਾਮਦ ਹੋਈਆਂ ਹਨ। ਮੁਲਜ਼ਮਾਂ ਨੇ ਇਹ ਖੇਪ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਖਰੀਦੀ ਸੀ। ਨਾਲ ਹੀ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਦੋ ਦਾ ਅਪਰਾਧਿਕ ਇਤਿਹਾਸ ਹੈ, ਜਿਸ ਵਿੱਚ ਕਤਲ ਦਾ ਕੇਸ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਮੁੰਡੇ ਫਿਰੌਤੀ ਦੇ ਮਾਮਲੇ ‘ਚ ਗ੍ਰਿਫਤਾਰ, ਅਦਾਲਤ ਨੇ ਪੁਲਿਸ ਨੂੰ ਦਿੱਤਾ ਰਿਮਾਂਡ
ਮੁਲਜ਼ਮਾਂ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। DGP ਗੌਰਵ ਯਾਦਵ ਨੇ ਅੱਗੇ ਲਿਖਿਆ ਕਿ ਸੰਗਠਿਤ ਅਪਰਾਧਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: