Punjab police drugs smuggler: ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੀ ਦੀਨਾਨਗਰ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ, ਦੀਨਾਨਗਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੰਮੂ-ਕਸ਼ਮੀਰ ਤੋਂ ਕੁਝ ਵੱਡੇ ਤਸਕਰ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਹਨ। ਜਿਸ ‘ਤੇ ਦੀਨਾਨਗਰ ਪੁਲਿਸ ਸਟੇਸ਼ਨ ਇੰਚਾਰਜ ਕਪਿਲ ਕੌਸ਼ਲ ਨੇ ਪੁਲਸ ਪਾਰਟੀ ਸਮੇਤ ਸ਼ੂਗਰ ਮਿੱਲ ਪੰਨਿਆੜ ਕੋਲ ਨਾਕਾਬੰਦੀ ਕਰਕੇ ਇਨੋਵਾ ਅਤੇ ਕਰਿਸਟੀ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਗੱਡੀਆਂ ‘ਚੋਂ 16 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਹੋਈ।
ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਗੱਡੀ ਵੀ ਜ਼ਬਤ ਕਰ ਲਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਦੀ ਜਾਣਕਾਰੀ ਪੁਲਿਸ ਵੱਲੋਂ ਨਹੀਂ ਦਿੱਤੀ ਜਾ ਰਹੀ ਹੈ।
ਦੱਸ ਦੇਈਏ ਪੰਜਾਬ ਸਰਕਾਰ ਲਗਾਤਾਰ ਨਸ਼ਿਆਂ ਦੇ ਖਿਲਾਫ ਬਣਦੇ ਕਦਮ ਚੁੱਕ ਰਹੀ ਹੈ ਤਾਕਿ ਉਹ ਕਿਸੇ ਤਰੀਕੇ ਨਾਲ ਆਉਣ ਵਾਲੀ ਪੀੜੀ ਨੂੰ ਨਸ਼ਿਆ ਤੋਂ ਬਚਾ ਸਕੇ।