ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਵੀਰਵਾਰ ਨੂੰ ਸ਼ਾਮ 5 ਵਜੇ ਪੰਜਾਬ ਪੁਲਿਸ ਇੱਕ ਵਾਰ ਫਿਰ ਕਾਨਫਰੰਸ ਕਰੇਗੀ। ਇਹ ਕਾਨਫਰੰਸ ਐਂਟੀ ਗੈਂਗਸਟਰ ਟਾਸਕ ਫੋਰਸ ਦੇ ADGP ਪ੍ਰਮੋਦ ਬਾਨ ਵੱਲੋਂ ਕੀਤੀ ਜਾਵੇਗੀ। ਇਸ ਕਾਨਫਰੰਸ ਵਿੱਚ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਹੁਣ ਤੱਕ ਕੀਤੀ ਗਈ ਸਾਰੀ ਕਾਰਵਾਈ ਦੀ ਬਿਓਰਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ DGP ਵੀਕੇ ਭਾਵਰਾ ਨੇ ਪ੍ਰੈਸ ਕਾਨਫਰੰਸ ਕੀਤੀ ਸੀ।
ਦੱਸ ਦੇਈਏ ਕਿ ਦਿੱਲੀ ਪੁਲਿਸ ਵੱਲੋਂ ਵੀ ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਵੱਲੋਂ ਇਸ ਸਮਾਮਲੇ ਵਿੱਚ ਸ਼ਾਰਪ ਸ਼ੂਟਰਾਂ ਦੀ ਇੱਕ ਲਿਸਟ ਤਿਆਰ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਣੇ ਪੁਲਿਸ ਨਾਲ ਮਿਲ ਕੇ ਸ਼ੱਕੀ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਸੌਰਵ ਮਹਾਕਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਹੀ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਿਲ ਹਰਿਆਣਾ ਦੇ ਸੋਨੀਪਤ ਦੇ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ ਤੇ ਕਸ਼ਿਸ਼ ਨੂੰ ਫੜ੍ਹਿਆ। ਜਿਨ੍ਹਾਂ ਤੋਂ ਵੱਡੀ ਗਿਣਤੀ ਵਿੱਚ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ।
ਵੀਡੀਓ ਲਈ ਕਲਿੱਕ ਕਰੋ -: