ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੁਰੱਖਿਅਤ ਪੰਜਾਬ ਲਈ ਵਚਨਬੱਧ ਹੈ । ਇਸੇ ਦੇ ਤਹਿਤ ਪੰਜਾਬ ਪੁਲਿਸ ਤੇ BSF ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ, ਫਿਰੋਜ਼ਪੁਰ ਵਿੱਚ ਭਾਰਤ-ਪਾਕਿ ਸਰਹੱਦ ‘ਤੇ ਅੰਮ੍ਰਿਤਸਰ ਪੁਲਿਸ ਅਤੇ ਬੀ. ਐੱਸ.ਐੱਫ਼ ਨੇ ਸਾਂਝੇ ਆਪ੍ਰੇਸ਼ਨ ਵਿੱਚ 5 ਏਕੇ-47 ਰਾਈਫਲਾਂ, ਪੰਜ ਪਿਸਤੌਲ ਤੇ ਨੌਂ ਮੈਗਜ਼ੀਨ ਜ਼ਬਤ ਕੀਤੇ ਹਨ। ਇਸ ਦੇ ਨਾਲ ਹੀ 13 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਅਸਲਾ ਸਰਹੱਦ ਪਾਰੋਂ ਪਾਕਿਸਤਾਨ ਤੋਂ ਆਇਆ ਹੋ ਸਕਦਾ ਹੈ। ਇਸ ਨਾਲ ਦੇਸ਼ ਅੰਦਰ ਕੋਈ ਵੱਡੀ ਅੱਤਵਾਦੀ ਸਾਜਿਸ਼ ਨੂੰ ਅੰਜ਼ਾਮ ਦਿੱਤਾ ਜਾਣਾ ਸੀ। ਇਸਦੀ ਜਾਣਕਾਰੀ DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਟਵੀਟ ਵਿੱਚ ਦੱਸਿਆ ਕਿ ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਅਪਰੇਸ਼ਨ ਦੌਰਾਨ ਫਿਰੋਜ਼ਪੁਰ ਵਿਚੋਂ ਪੰਜ ਏਕੇ-47 ਰਾਈਫਲਾਂ, ਪੰਜ ਪਿਸਤੌਲ ਤੇ ਨੌਂ ਮੈਗਜ਼ੀਨ ਜ਼ਬਤ ਕੀਤੇ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਇਹ ਵੀ ਪੜ੍ਹੋ: ਡੇਂਗੂ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ, 2 ਦਿਨ ਬਾਅਦ ਸੀ ਵਿਆਹ ਦੀ ਪਹਿਲੀ ਵਰ੍ਹੇਗੰਢ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਰਚ ਅਪਰੇਸ਼ਨ ਦੌਰਾਨ ਤਰਨਤਾਰਨ ਵਿਖੇ ਖੇਮਕਰਨ ਪੁਲਿਸ ਪਾਰਟੀ ਕਸਬਾ ਕਲਸ ਦੇ ਖੇਤਾਂ ਨਜਦੀਕ ਪਹੁੰਚੀ ਤਾਂ ਕਲਸ ਪਿੰਡ ਦੇ ਮੇਜਰ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਕਲਸ ਦੇ ਖੇਤਾਂ ਵਿੱਚ ਪਾਕਿ ਡਰੋਨ ਬਰਾਮਦ ਹੋਇਆ ਸੀ । ਇਸ ਇਲਾਕੇ ਦੀ ਬਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਕੁਝ ਦੂਰੀ ‘ਤੇ ਇੱਕ ਵੱਡਾ ਪੈਕਟ ਮਿਲਿਆ ਸੀ, ਜਿਸ ਵਿੱਚੋ 6 ਪੈਕਟ ਹੈਰੋਇਨ ਬਰਾਮਦ ਹੋਈ ਸੀ ।
ਵੀਡੀਓ ਲਈ ਕਲਿੱਕ ਕਰੋ -: