ਪੰਜਾਬ ਵਿੱਚ ਬਿਜਲੀ ਸੰਕਟ ਦਿਨੋਂ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਇੱਕ ਵਾਰ ਇੰਡਸਟਰੀ ‘ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ।
ਦਰਅਸਲ, ਇੱਕ ਪਾਸੇ ਜਿੱਥੇ ਬਿਜਲੀ ਸੰਕਟ ਕਾਰਨ ਲੱਗ ਰਹੇ ਕੱਟਾਂ ਦੇ ਵਿਰੋਧ ਵਿੱਚ ਸੂਬੇ ਭਰ ਦੇ ਲੋਕ ਸੜਕਾਂ ‘ਤੇ ਉੱਤਰ ਆਏ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (PSPCL) ਵੱਲੋਂ ਦੇਰ ਰਾਤ ਵੱਡਾ ਫੈਸਲਾ ਲੈਂਦੇ ਹੋਏ ਇੰਡਸਟਰੀ ‘ਤੇ 11 ਜੁਲਾਈ ਤੱਕ ਬਿਜਲੀ ਦੀ ਵਰਤੋਂ ਕਰਨ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। PSPCL ਵੱਲੋਂ ਉਦਯੋਗਾਂ ਨੂੰ ਸਿਰਫ ਸੀਮਤ ਲੋਡ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਸਣੇ ਕਈ ਨੇਤਾਵਾਂ ਨੇ ਜਤਾਇਆ ਦੁੱਖ
ਇਸ ਸਬੰਧੀ PSPCL ਦੇ ਚੇਅਰਮੈਨ ਏ ਵੇਣੂ ਪ੍ਰਸਾਦ ਨੇ ਕਿਹਾ ਕਿ ਤਲਵੰਡੀ ਸਾਬੋ ਪਲਾਂਟ ਵਿੱਚ ਬਹੁਤ ਸਾਰੀਆਂ ਦਿੱਕਤਾਂ ਆ ਰਹੀਆਂ ਹਨ, ਜਿਸ ਕਾਰਨ ਸੂਬੇ ਵਿੱਚ ਬਿਜਲੀ ਸਪਲਾਈ ਦੀ ਸਥਿਤੀ ਵਿਗੜ ਗਈ ਹੈ । ਉਨ੍ਹਾਂ ਕਿਹਾ ਕਿ ਬਿਜਲੀ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਸਾਡੇ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
ਉਨ੍ਹਾਂ ਨੇ ਅੱਗੇ ਕਿਹਾ ਕਿ ਵਿਭਾਗ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਪ੍ਰਤੀ ਦਿਨ ਵੱਧ ਤੋਂ ਵੱਧ ਲੋਡ ਆਉਣ ‘ਤੇ ਪ੍ਰਤੀ ਕੇ.ਵੀ.ਏ. ਤੋਂ ਵੱਧ ਕੇ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਮਿਆਦ ਦੌਰਾਨ ਉਦਯੋਗ ਨੂੰ ਨਿਰਧਾਰਤ ਚਾਰਜ ਅਦਾ ਕਰਨ ਤੋਂ ਛੋਟ ਦਿੱਤੀ ਗਈ ਹੈ ।
ਇਹ ਵੀ ਪੜ੍ਹੋ: ਹਿਮਾਚਲ ਦੇ ਸਾਬਕਾ CM ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ
ਦੱਸ ਦੇਈਏ ਕਿ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ ਰਾਜ ਦੀ ਬਿਜਲੀ ਉਤਪਾਦਨ ਸਮਰੱਥਾ ਦੀ ਇੱਕਮਾਤਰ ਕਾਰਜਕਾਰੀ ਇਕਾਈ ਵਜੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਆਪਣੀ ਪੈਦਾਵਾਰ ਨੂੰ 315 ਮੈਗਾਵਾਟ ਘਟਾਉਣ ਲਈ ਮਜਬੂਰ ਹੈ ।