ਪੰਜਾਬ ਵਿੱਚ ਪੈ ਰਹੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਲਗਾਤਾਰ ਪੈ ਰਹੀ ਗਰਮੀ ਵਿਚਾਲੇ ਪੰਜਾਬ ‘ਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਸੂਬੇ ਵਿੱਚ ਮੁੜ ਬੱਦਲਵਾਈ ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 27 ਅਗਸਤ ਤੋਂ ਬਾਰਿਸ਼ ਦੇ ਆਸਾਰ ਹਨ। ਦਰਅਸਲ, ਮੌਸਮ ਵਿਭਾਗ ਵੱਲੋਂ ਬਠਿੰਡਾ, ਆਨੰਦਪੁਰ ਸਾਹਿਬ, ਜਲੰਧਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ 29 ਅਗਸਤ ਤੱਕ ਬੱਦਲਵਾਈ ਰਹਿਣ ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਜਿਸ ਨਾਲ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਗੌਰਤਲਬ ਹੈ ਕਿ ਪੰਜਾਬ ਦੇ ਲੋਕ ਪਿਛਲੇ ਕਈ ਦਿਨਾਂ ਤੋਂ ਹੁਮਸ ਭਰੀ ਗਰਮੀ ਨੂੰ ਝੇਲ ਰਹੇ ਹਨ । ਲਗਾਤਾਰ ਪੈ ਰਹੀ ਗਰਮੀ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3-4 ਡਿਗਰੀ ਸੈਲਸੀਅਸ ਵਧੇਰੇ ਚੱਲ ਰਿਹਾ ਹੈ। ਜਿਸ ਕਾਰਨ ਲੋਕ ਚਿਪਚਿਪੀ ਗਰਮੀ ਤੋਂ ਬੇਹਾਲ ਹੋ ਰਹੇ ਹਨ।