ਪੰਜਾਬ ਵਿੱਚ ਜਨਵਰੀ ਦੇ ਮਹੀਨੇ ਵਿੱਚ ਪਈ ਹੰਡ ਚੀਰਵੀਂ ਠੰਡ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਨੂੰ ਮਜਬੂਰ ਕਰ ਦਿੱਤਾ, ਇਸ ਤੋਂ ਇਲਾਵਾ ਫਰਵਰੀ ਦੀ ਸ਼ੁਰੂਆਤ ਵਿੱਚ ਹੀ ਸਰਦੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ । ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਫਿਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਸਣੇ ਵੱਖ-ਵੱਖ ਸੂਬਿਆਂ ਵਿੱਚ ਪੱਛਮੀ ਗੜਬੜੀ ਕਾਰਨ ਮੁੜ ਤੋਂ ਮੌਸਮ ਵਿੱਚ ਮੁੜ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ 8 ਤੋਂ 10 ਫਰਵਰੀ ਦੌਰਾਨ ਪਾਰਾ ਮੁੜ ਡਿੱਗ ਸਕਦਾ ਹੈ। ਇਸ ਦੌਰਾਨ ਪਹਾੜਾਂ ਵਿੱਚ ਬਰਫਬਾਰੀ ਕਾਰਨ ਹਰਿਆਣਾ ਤੇ ਪੰਜਾਬ ਦੇ ਖੇਤਰਾਂ ਵਿੱਚ ਇੱਕ ਵਾਰ ਫਿਰ ਠੰਢੀਆਂ ਹਵਾਵਾਂ ਦਾ ਪ੍ਰਕੋਪ ਦੇਖਿਆ ਜਾ ਸਕਦਾ ਹੈ । ਮੌਸਮ ਵਿਭਾਗ ਅਨੁਸਾਰ ਨਵੀਂ ਪੱਛਮੀ ਗੜਬੜੀ ਹੋਣ ਕਾਰਨ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ ਅਤੇ ਮੱਧ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਠੰਡ ਵਿੱਚ ਮੁੜ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ: ਮੁੜ ਸੁਰਖੀਆਂ ‘ਚ ਆਈ ਫਰੀਦਕੋਟ ਜੇਲ੍ਹ ! ਮੂਸੇਵਾਲਾ ਦੇ ਕਾ.ਤਲ ਤੋਂ ਬਰਾਮਦ ਹੋਇਆ Android ਮੋਬਾਇਲ
ਮੀਡੀਆ ਰਿਪੋਰਟਾਂ ਮੁਤਾਬਕ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰ ਪੱਛਮੀ ਹਵਾਵਾਂ ਕਾਰਨ ਰਾਤ ਨੂੰ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਉੱਥੇ ਹੀ ਦੂਜੇ ਪਾਸੇ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫਬਾਰੀ ਵੀ ਦੇਖਣ ਨੂੰ ਮਿਲ ਸਕਦੀ ਹੈ ਪਰ ਹਿਮਾਚਲ ਅਤੇ ਉਤਰਾਖੰਡ ਨਾਲੋਂ ਜੰਮੂ ਕਸ਼ਮੀਰ ’ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਵੱਧ ਹੈ।
ਦੱਸ ਦੇਈਏ ਕਿ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਹੌਲੀ-ਹੌਲੀ ਠੰਢ ਦਾ ਪ੍ਰਕੋਪ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਕੁਝ ਇਲਾਕਿਆਂ ਵਿੱਚ ਠੰਡ ਨੂੰ ਅਲਵਿਦਾ ਕਿਹਾ ਜਾ ਰਿਹਾ ਹੈ। ਕਈ ਖੇਤਰਾਂ ਵਿੱਚ ਤਾਪਮਾਨ ਕਾਫੀ ਵਧ ਗਿਆ ਹੈ । ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: