ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਕਿਤੇ ਵੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ 25 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਬਹਿਸ ਦੌਰਾਨ ਸੰਸਦ ‘ਚ ਗੱਜੇ MP ਚਰਨਜੀਤ ਚੰਨੀ, ਕਿਹਾ- ਬਜਟ ‘ਚ ਪੰਜਾਬ ਨੂੰ ਕੁਝ ਨਹੀਂ ਦਿੱਤਾ ਗਿਆ
ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਬਾਰੇ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਰਗੇ ਕੁਝ ਇਲਾਕਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਕਿਤੇ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ ਦਿਨਾਂ ਦੇ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਆਉਣ ਵਾਲੇ ਦਿਨ ਵੀ ਸੁੱਕਾ ਰਹਿਣ ਦੇ ਆਸਾਰ ਹਨ।
ਦੱਸ ਦੇਈਏ ਕਿ ਪੰਜਾਬ ਵੀ ਘੱਟ ਬਾਰਿਸ਼ ਦੀ ਮਾਰ ਝੱਲ ਰਹੇ 9 ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ, ਜਿੱਥੇ ਸੋਕੇ ਦੀ ਸਥਿਤੀ ਬਣੀ ਹੋਈ ਹੈ। 1 ਜੂਨ ਤੋਂ ਇੱਥੇ 44 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਜਾ ਰਹੀ ਹੈ। ਜਿਸ ਨਾਲ ਸੂਬੇ ਦੀਆਂ ਚਿੰਤਾਵਾਂ ਵੱਧ ਗਈਆਂ ਹਨ । ਆਮ ਤੌਰ ‘ਤੇ ਇੱਥੇ 184.8 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਵਾਰ ਇੱਥੇ ਸਿਰਫ਼ 103.1 MM. ਮੀਂਹ ਹੀ ਦਰਜ ਕੀਤਾ ਗਿਆ ਹੈ। ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਬਿਹਾਰ, ਝਾਰਖੰਡ, ਨਾਗਾਲੈਂਡ, ਮਨੀਪੁਰ ਅਤੇ ਮਿਜ਼ੋਰਮ ਅਜਿਹੇ ਰਾਜ ਹਨ ਜਿਨ੍ਹਾਂ ਨੂੰ ਆਈਐਮਡੀ ਨੇ ਰੈੱਡ ਜ਼ੋਨ ਵਿੱਚ ਰੱਖਿਆ ਹੈ।
ਵੀਡੀਓ ਲਈ ਕਲਿੱਕ ਕਰੋ -: