ਪੰਜਾਬ ਦੇ ਸੂਫੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਹੁਣ ਸੜਕ ਦ ਨਾਂ ਹੋਵੇਗਾ। ਪੰਜਾਬ ਸਰਕਾਰ ਨੇ ਉਸ ਦੇ ਨਾਂ ‘ਤੇ ਸੜਕ ਰਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।
ਸੜਕ ਦਾ ਉਦਘਾਟਨ ਸਮਾਰੋਹ 10 ਨਵੰਬਰ ਨੂੰ ਸਵੇਰੇ 10 ਵਜੇ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇੰਸ਼ਾਕ ਇਸ ਮੌਕੇ ‘ਤੇ ਮੌਜੂਦ ਰਹਿਣਗੇ।

ਡਾ. ਸਤਿੰਦਰ ਸਰਤਾਜ ਮੂਲ ਤੌਰ ‘ਤੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਉਸ ਦਾ ਪਰਿਵਾਰ ਹੁਣ ਮੋਹਾਲੀ ਵਿੱਚ ਰਹਿੰਦਾ ਹੈ। ਦੋ ਦਿਨ ਪਹਿਲਾਂ ਗਾਇਕ ਨੇ ਸੋਸ਼ਲ ਮੀਡੀਆ ‘ਤੇ ਆਪਣੇ ਨਾਨਾ-ਨਾਨੀ ਦੇ ਘਰ ਦੀ ਇੱਕ ਵੀਡੀਓ ਸਾਂਝੀ ਕੀਤੀ ਸੀ। ਉਸ ਨੇ ਲਿਖਿਆ, “ਵਲੈਤੀਆਂ ਦ ਦੋਹਤਾ ਨਾਣਕੇ ਪਿੰਡ ਆ ਗਿਆ।”
ਦੋ ਦਿਨ ਪਹਿਲਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸਦਾ ਟਾਈਟਲ ਸੀ “ਨਾਨਕੇ ਪਿੰਡ ਦੀ ਫੇਰੀ।” ਇਸ ਵਿੱਚ ਉਸ ਨੇ ਇੱਕ ਵੀਡੀਓ ਸ਼ੇਅਰ ਕੀਤਾ, ਜਿਸ ਵਿਚ ਉਸ ਨੇ ਨਾਣਕੇ ਪਿੰਡ ਬਾਰੇ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ : ‘ਆਪ’ MLA ਪਠਾਣਮਾਜਰਾ ਨੂੰ ਕੋਰਟ ਵੱਲੋਂ ਪੇਸ਼ ਹੋਣ ਦੇ ਹੁਕਮ, ਨਹੀਂ ਤਾਂ ਐਲਾਨਿਆ ਜਾਵੇਗਾ ਭਗੌੜਾ!
ਦੱਸ ਦੇਈਏ ਕਿ ਜਦੋਂ ਅਗਸਤ ਵਿੱਚ ਪੰਜਾਬ ਵਿੱਚ ਹੜ੍ਹ ਆਏ ਸਨ, ਤਾਂ ਸਤਿੰਦਰ ਸਰਤਾਜ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਇਆ ਸੀ। ਉਸ ਨੇ ਪਹਿਲਾਂ ਅੰਮ੍ਰਿਤਸਰ ਦੇ 500 ਪਰਿਵਾਰਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਭੇਜਿਆ। ਫਿਰ ਉਸ ਨੇ ਫਾਜ਼ਿਲਕਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸੇਵਾ ਕੀਤੀ।
ਵੀਡੀਓ ਲਈ ਕਲਿੱਕ ਕਰੋ -:
























