ਅੱਜ ਤੋਂ ਸੂਬੇ ਵਿੱਚ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 28, 29 ਤੇ 30 ਜੂਨ 2021 ਤੱਕ ਤਿੰਨ ਰੋਜ਼ਾ ਹੜਤਾਲ ਕੀਤੀ ਜਾਂ ਰਹੀ ਹੈ।
ਇਸ ਹੜਤਾਲ ਦੌਰਾਨ ਸੂਬੇ ਭਰ ਵਿੱਚ ਸੋਮਵਾਰ ਤੋਂ ਬੁੱਧਵਾਰ ਤੱਕ ਪਨਬੱਸ ਅਤੇ ਪੀਆਰਟੀਸੀ ਦੀਆਂ ਲੱਗਭਗ 1300 ਬੱਸਾਂ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਦੇ ਸੂਬੇ ਭਰ ਵਿੱਚ 18 ਡਿਪੂ ਤੇ ਪੀਆਰਟੀਸੀ ਦੇ 9 ਡਿਪੂਆਂ ਤੋਂ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਪੰਜਾਬ ਰੋਡਵੇਜ਼/ਪਨਬਸ ਚੰਡੀਗੜ੍ਹ ਦੇ ਕੱਚੇ ਮੁਲਾਜ਼ਮਾਂ ਵੱਲੋਂ 28 ਜੂਨ ਨੂੰ ਡਿਪੂ ਬੰਦ ਕਰਕੇ ਹੜਤਾਲ ਕੀਤੀ ਜਾਵੇਗੀ। 29 ਜੂਨ ਨੂੰ ਪਟਿਆਲਾ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਤੇ 30 ਜੂਨ ਨੂੰ ਵੀ ਹੜਤਾਲ ਕੀਤੀ ਜਾਵੇਗੀ।
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਜਸਬੀਰ ਸਿੰਘ ਪ੍ਰਧਾਨ, ਅਮਨਦੀਪ ਸਿੰਘ ਜਨਰਲ ਸਕੱਤਰ, ਲਖਵਿੰਦਰ ਸਿੰਘ ਡਿਪਟੀ ਸਕੱਤਰ, ਰਾਜਵੰਤ ਸਿੰਘ ਮੀਤ ਪ੍ਰਧਾਨ ਸੈਂਟਰ ਬਾਡੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ, ਟਰਾਂਸਪੋਰਟ ਮਾਫੀਆ ਖਤਮ ਕਰਨ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਦਾ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ : ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ
ਪਰ ਤ੍ਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਮੰਤਰੀਆਂ, ਵਿਧਾਇਕਾਂ ਦੇ ਕੁਝ ਬੇਲੋੜੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ ਪਰ ਸਮੂਹ ਵਿਭਾਗਾਂ ਵਿਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਅਤੇ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਸਰਕਾਰ ਲਗਾਤਾਰ ਭੱਜ ਰਹੀ ਹੈ।
ਇਹ ਵੀ ਦੇਖੋ : ਬੇਅਦਬੀਆਂ ‘ਤੇ ਸਖਤ ਹੋਏ ਬਾਬਾ ਜੌਨੀ, ਕਰ ਦਿੱਤਾ ਵੱਡਾ ਐਲਾਨ, ਕਹਿੰਦੇ “ਬੇਅਦਬੀ ਕਰਨ ਵਾਲੇ ਨੂੰ …”