ਪੰਜਾਬ ਵਿੱਚ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਸੋਮਵਾਰ ਯਾਨੀ ਕਿ ਅੱਜ ਤੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਗਿਆ ਹੈ। CM ਮਾਨ ਦੇ ਹੁਕਮਾਂ ਤੋਂ ਬਾਅਦ ਹੁਣ ਪ੍ਰਾਇਮਰੀ ਜਮਾਤਾਂ ਦਾ ਸਮਾਂ ਸਵੇਰੇ 7 ਵਜੇ ਤੋਂ 11:00 ਵਜੇ ਅਤੇ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦਾ ਸਮਾਂ ਸਵੇਰੇ 7 ਵਜੇ ਤੋਂ 12:30 ਵਜੇ ਤੱਕ ਦਾ ਹੋ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਪੈ ਰਹੀ ਗਰਮੀ ਕਾਰਨ ਇਹ ਫੈਸਲਾ ਲਿਆ ਗਿਆ ਸੀ।
ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ । ਇਸ ਵਾਰ ਗਰਮੀ ਦੀਆਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਕੀਤੀਆਂ ਜਾਣਗੀਆਂ ਪਰ ਇਨ੍ਹਾਂ ਛੁੱਟੀਆਂ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਸ਼ਰਤ ਵੀ ਲਾਜ਼ਮੀ ਕੀਤੀ ਹੈ ਕਿ ਸਾਰੇ ਸਕੂਲ 16 ਮਈ ਤੋਂ 31 ਮਈ ਤੱਕ ਆਨਲਾਈਨ ਕਲਾਸਾਂ ਲਗਾਉਣਗੇ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਸੀ। ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ ਸੀ। ਉਸ ਸਮੇਂ ਵੀ ਸਕੂਲਾਂ ਦੇ ਸਮੇਂ ਵਿੱਚ ਗਰਮੀ ਨੂੰ ਵੇਖ ਦੇ ਹੋਏ ਤਬਦੀਲੀ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: