ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਠੰਡ ਨੇ ਪੂਰੀ ਤਰ੍ਹਾਂ ਜ਼ੋਰ ਫੜ੍ਹ ਲਿਆ ਹੈ । ਪਿਛਲੇ ਦੋ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 40 ਤੋਂ 50 ਮੀਟਰ ਤੱਕ ਰਿਕਾਰਡ ਕੀਤੀ ਜਾ ਰਹੀ ਹੈ। ਸੰਘਣੀ ਧੁੰਦ ਕਾਰਨ ਆਵਾਜਾਈ ਬਹੁਤ ਪ੍ਰਭਾਵਿਤ ਹੋ ਰਹੀ ਹੈ। ਜਿਸ ਕਾਰਨ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਵਿਦਿਆਰਥੀਆਂ ਦੀਆਂ ਇਨ੍ਹਾਂ ਮੁਸ਼ਕਿਲਾਂ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਤੋਂ ਸ਼ਾਮ 3.20 ਵਜੇ ਤੱਕ ਖੁੱਲ੍ਹਣਗੇ ।
ਵੀਡੀਓ ਲਈ ਕਲਿੱਕ ਕਰੋ -: