CM ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਪੰਜਾਬੀ ਭਾਸ਼ਾ ਤੇ ਪੰਜਾਬੀ ਸੱਭਿਆਚਾਰ ਨੂੰ ਵਧਾਵਾ ਦੇਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਮਕਸਦ ਨਾਲ ਹੁਣ ਪੰਜਾਬ ਸਰਕਾਰ ਵੱਲੋਂ ਸਾਈਨ ਬੋਰਡਾਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਨਿੱਜੀ ਅਤੇ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣ ਵਾਲੇ ਸਾਰੇ ਸਾਈਂ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਾਏ ਜਾਣਗੇ। ਸੂਬਾ ਸਰਕਾਰ ਨੇ ਇਨ੍ਹਾਂ ਆਦੇਸ਼ਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਸਰਕਾਰ ਵੱਲੋਂ 21 ਫਰਵਰੀ ਤੱਕ ਦਾ ਅਲਟੀਮੇਟਮ ਵੀ ਦਿੱਤਾ ਗਿਆ ਹੈ। ਅਜਿਹਾ ਨਾ ਕਰਨ ਵਾਲਿਆਂ ਨੂੰ 21 ਫਰਵਰੀ ਤੋਂ ਬਾਅਦ ਜੁਰਮਾਨਾ ਲਾਇਆ ਜਾਵੇਗਾ।
ਪੰਜਾਬ ਵਿੱਚ ਮੰਡੀ ਬੋਰਡ, ਨਿਗਮ, ਕਾਰਪੋਰੇਸ਼ਨ, ਕਾਊਂਸਿਲ, ਸਰਕਾਰੀ ਦਫਤਰਾਂ, ਪੁਲਿਸ ਥਾਣਿਆਂ, ਤਹਿਸੀਲ ਤੇ ਹੋਰ ਸਾਰੇ ਤਰ੍ਹਾਂ ਦੀਆਂ ਸਰਕਾਰੀ ਇਮਾਰਤਾਂ ‘ਤੇ ਪੰਜਾਬੀ ਭਾਸ਼ਾ ਵਿੱਚ ਲਿਖੇ ਸਾਈਨ ਬੋਰਡ ਹੀ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਆਦੇਸ਼ਾਂ ਨੂੰ ਪੰਜਾਬ ਦੀਆਂ ਨਿੱਜੀ ਇਮਾਰਤਾਂ ਤੇ ਨਿੱਜੀ ਦਫ਼ਤਰਾਂ ਦੇ ਲਈ ਵੀ ਲਾਜ਼ਮੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕੈਨੇਡਾ ‘ਚ ਵਾਪਰਿਆ ਭਿਆਨਕ ਹਾਦਸਾ, ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਅਨੁਸਾਰ ਸੂਬੇ ਵਿੱਚ ਆਪਣੀ ਮਾਂ-ਬੋਲੀ ਨੂੰ ਤਰਜੀਹ ਦੇਣ ਦੇ ਮਕਸਦ ਨਾਲ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਲੋਕਾਂ ਨੂੰ ਜਾਰੀ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਦੇ ਲਈ ਕਾਫ਼ੀ ਸਮਾਂ ਦਿੱਤਾ ਜਾ ਚੁੱਕਿਆ ਹੈ ਤੇ ਇਸ ਵਾਰ 21 ਫਰਵਰੀ ਤੱਕ ਆਖਰੀ ਅਲਟੀਮੇਟਮ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: