ਪੰਜਾਬ ਪੁਲਿਸ ਹੁਣ ਅਪਰਾਧੀਆਂ ਤੇ ਨ.ਸ਼ਾ ਤਸਕਰਾਂ ਨਾਲ ਨਜਿੱਠਣ ਦੇ ਨਾਲ-ਨਾਲ ਪਰਾਲੀ ਸਾੜਨ ਵਾਲਿਆਂ ‘ਤੇ ਵੀ ਸ਼ਿਕੰਜਾ ਕਸੇਗੀ। ਪਰਾਲੀ ਸਾੜਨ ਵਾਲਿਆਂ ‘ਤੇ ਨਿਗਰਾਨੀ ਰੱਖਣ ਦੇ ਲਈ ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਪੁਲਿਸ ਨੂੰ ਨੋਡਲ ਅਫਸਰ ਵੀ ਨਿਯੁਕਤ ਕੀਤਾ ਗਿਆ ਹੈ। ਇੱਥੇ ਹੀ ਥਾਣਿਆਂ ਵਿੱਚ ਤੈਨਾਤ SHO ਆਪਣੇ ਅਧਿਕਾਰ ਖੇਤਰ ਵਿੱਚ ਨਿੱਜੀ ਤੌਰ ‘ਤੇ ਗਸ਼ਤ ਕਰ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਜ਼ਰੂਰੀ ਕਦਮ ਚੁੱਕਣਗੇ। ਸਾਰੇ ਜ਼ਿਲ੍ਹਿਆਂ ਨੂੰ ਸੈਕਟਰਾਂ ਵਿੱਚ ਵੰਡਿਆ ਜਾਵੇਗਾ। ਸੈਕਟਰ ਦੇ ਇੰਚਾਰਜ ਦੇ ਟੌਪ ਵਿੱਚ ਗਜ਼ਟਿਡ ਅਫ਼ਸਰ ਤਾਇਨਾਤ ਕੀਤੇ ਜਾਣਗੇ। ਇਹ ਆਦੇਸ਼ DGP ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸੂਬਾ ਪੱਧਰੀ ਕਾਨੂੰਨ-ਵਿਵਸਥਾ ਦੀ ਸਮੀਖਿਆ ਮੀਟਿੰਗ ਵਿੱਚ ਪੁਲਿਸ ਅਧਿਕਾਰੀਆਂ ਨੂੰ ਦਿੱਤੇ।
ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅਜਿਹੇ ਵਿੱਚ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਫਸਰਾਂ ਨੇ ਪਹਿਲਾਂ ਤੋਂ ਹੀ ਮੋਰਚਾ ਸੰਭਾਲਿਆ ਹੋਇਆ ਹੈ। DGP ਨੇ ਮੀਟਿੰਗ ਵਿੱਚ ਇਸ ਮਾਮਲੇ ਦੀ ਗੰਭੀਰਤਾ ਨਾਲ ਚੁੱਕਿਆ। ਉਨ੍ਹਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂਨੂੰ ਤੁਰੰਤ ਰੋਕਣ ਦੇ ਲਾਇ ਸਿਵਲ ਪ੍ਰਸ਼ਾਸਨ ਦੇ ਨਾਲ ਮਿਲ ਕੇ ਕੰਮ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਸਾਰੇ CPs, SSP ਨੂੰ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਰੋਜ਼ਾਨਾ ਬੈਠਕ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਵਧੀਆ ਰਣਨੀਤੀ ਬਣਾਉਣ ਦੀ ਵੀ ਹਿਦਾਇਤ ਦਿੱਤੀ ਹੈ।
ਦੱਸ ਦੇਈਏ ਕਿ ਪੁਲਿਸ ਸਟੇਸ਼ਨ ਦੇ ਖੇਤਰ ਤੇ ਆਕਾਰ ਦੇ ਆਧਾਰ ‘ਤੇ ਜ਼ਰੂਰੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਲਗਾਈਆਂ ਜਾਣਗੀਆਂ। ਲੋੜ ਪੈਣ ‘ਤੇ ਫਾਇਰ ਵਿਭਾਗ ਨਾਲ ਤਾਲਮੇਲ ਕਰ ਕੇ ਫਾਇਰ ਟੈਂਡਰਾਂ ਦੀ ਤੈਨਾਤੀ ਕੀਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਕਿਸਾਨਾਂ ਤੇ ਨਾਗਰਿਕਾਂ ਤੇ ਵੱਖ-ਵਕਲ੍ਹ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ। ਸੂਬੇ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੇ ਪ੍ਰਸ਼ਾਸਨ ਸਖਤ ਹੋ ਚੁੱਕਿਆ ਹੈ। ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾ ਰਹੀ ਹੈ ਤੇ ਨਾਲ ਹੀ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ : –