ਪੰਜਾਬ ਵਿੱਚ ਗੰਨਾ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਕੈਪਟਨ ਸਰਕਾਰ ਤੋਂ ਗੰਨੇ ਦਾ ਸਮਰਥਨ ਮੁੱਲ ਵਧਾਉਣ ਤੇ ਬਕਾਇਆ ਰਾਸ਼ੀ ਦਾ ਜਲਦ ਭੁਗਤਾਨ ਕਰਨ ਦੀ ਮੰਗ ਕਰ ਰਹੇ ਹਨ।
ਇਸੇ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਵਾਰ ਫਿਰ ਕਿਸਨਾਨ ਦੇ ਹੱਕ ਵਿੱਚ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਟਵੀਟ ਕਰਦਿਆਂ ਲਿਖਿਆ ਕਿ ਗੰਨਾ ਕਿਸਾਨਾਂ ਦੇ ਮੁੱਦਿਆਂ ਨੂੰ ਤੁਰੰਤ ਹਾਲ ਕਰਨ ਦੀ ਜ਼ਰੂਰਤ ਹੈ। ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਖੇਤੀ ਦੀ ਉੱਚ ਲਾਗਤ ਦੇ ਬਾਵਜੂਦ ਰਾਜ ਦੀ ਸੁਨਿਸ਼ਚਿਤ ਕੀਮਤ ਹਰਿਆਣਾ/ਯੂਪੀ/ਉੱਤਰਾਖੰਡ ਦੀ ਤੁਲਨਾ ਵਿੱਚ ਬਹੁਤ ਘੱਟ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਜਲੰਧਰ ਵਿੱਚ ਰੇਲ ਪਟੜੀਆਂ ਤੇ ਰਾਸ਼ਟਰੀ ਰਾਜ ਮਾਰਗ ‘ਤੇ ਧਰਨਾ ਜਾਰੀ ਹੈ, ਕਿਉਂਕਿ ਉਨ੍ਹਾਂ ਦੇ ਪ੍ਰਤੀਨਿਧੀਆਂ ਅਤੇ ਰਾਜਾਂ ਦੇ ਮੰਤਰੀਆਂ ਵਿਚਾਲੇ ਹੋਈ ਬੈਠਕ ਦਾ ਕੋਈ ਫੈਸਲਾ ਨਹੀਂ ਨਿਕਲ ਸਕਿਆ। ਇਸ ਬਾਰੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦੀ ਉਨ੍ਹਾਂ ਦੀ ਮੰਗ ਪੂਰੀ ਹੋਣ ਤੱਕ ਜਾਮ ਜਾਰੀ ਰਹੇਗਾ।
ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਪੂਰਾ ਹੋਣ ਤੱਕ ਧਰਨਾ ਖ਼ਤਮ ਕਰਨ ਵਾਲੇ ਨਹੀਂ ਹਨ । ਹੁਣ ਗੰਨਾ ਕਿਸਾਨਾਂ ਵੀ ਆਪਣੀਆਂ ਮੰਗਾਂ ਦੇ ਸਬੰਧ ’ਚ ਧਰਨਾ ਲੱਗਾ ਕੇ ਬੈਠੇ ਹੋਏ ਹਨ। ਕਿਸਾਨਾਂ ਦੇ ਸਬੰਧ ਅਤੇ ਉਨ੍ਹਾਂ ਦੇ ਹੱਕ ਵਿੱਚ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਕਈ ਟਵਿੱਟਰ ਕੀਤੇ ਜਾ ਰਹੇ ਹਨ।
ਇਹ ਵੀ ਦੇਖੋ: ਇਸ ਪਰਿਵਾਰ ‘ਤੇ ਵਾਹਿਗੁਰੂ ਨੇ ਐਸੀ ਕਿਰਪਾ ਕੀਤੀ, ਇੱਕ ਬ੍ਰਹਮਣ ਜੋੜਾ ਬਣ ਗਿਆ ਅੰਮ੍ਰਿਤਧਾਰੀ ਸਿੱਖ ਜੋੜਾ