ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਮੁੜ ਸ਼ੁਰੂ ਹੋ ਗਿਆ ਹੈ। ਸਦਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ 12 ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦਾ ਕੁਝ ਸਮਾਂ ਪਹਿਲਾਂ ਦਿਹਾਂਤ ਹੋ ਗਿਆ ਸੀ। ਇਸ ਸਮੇਂ ਵਿਧਾਨ ਸਭਾ ’ਚ ਸਵਾਲ ਜਵਾਬ ਦੀ ਕਾਰਵਾਈ ਚੱਲ ਰਹੀ ਹੈ।
ਸਦਨ ਵਿੱਚ ਸਾਬਕਾ ਮੰਤਰੀ ਧਰਮਪਾਲ ਸਿੰਘ ਸੱਭਰਵਾਲ, ਸਾਬਕਾ ਮੰਤਰੀ ਅਜੈਵ ਸਿੰਘ ਮੁਖਮੇਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸ ਪਾਲ, ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਬੁੱਟਰ, ਸਾਬਕਾ ਵਿਧਾਇਕ ਭਾਗ ਸਿੰਘ, ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ ਸਿੰਘ ਅਤੇ ਕੇਹਰ ਸਿੰਘ ਅਤੇ ਕਲਾਕਾਰ ਜਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
























