ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ । ਬੀਤੇ ਦਿਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਸੀ। ਅੱਜ ਵਿਧਾਨ ਸਭਾ ਵਿੱਚ ਇਸ ਬਜਟ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਜਲਾਸ ਦੇ ਚੌਥੇ ਦਿਨ ਦੀ ਸ਼ੁਰੂਆਤ ਵਿੱਚ ਫੌਜ ਭਰਤੀ ਦੀ ਅਗਨੀਪਥ ਸਕੀਮ ਦਾ ਮੁੱਦਾ ਗੂੰਜਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਅਗਨੀਪਥ ਸਕੀਮ ਸੂਬੇ ਦੇ ਨੌਜਵਾਨਾਂ ਦੇ ਹਿਤ ਦੇ ਵਿਰੋਧ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਫੌਜ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਭਾਰਤ ਚੀਨ ਅਤੇ ਪਾਕਿਸਤਾਨ ਦੇ ਖਤਰੇ ਨਾਲ ਨਜਿੱਠ ਰਿਹਾ ਹੈ। ਅਜਿਹੇ ਵਿੱਚ ਠੇਕੇ ‘ਤੇ ਫੌਜੀ ਭਰਤੀ ਨਹੀਂ ਕੀਤੇ ਜਾ ਸਕਦੇ।
ਉੱਥੇ ਹੀ ਦੂਜੇ ਪਾਸੇ CM ਭਗਵੰਤ ਮਾਨ ਨੇ ਕਿਹਾ ਕਿ ਇਹ ਭਾਵਨਾਤਮਕ ਮੁੱਦਾ ਹੈ। ਸਾਢੇ 17 ਸਾਲ ਦਾ ਨੌਜਵਾਨ 21 ਸਾਲ ਵਿੱਚ ਰਿਟਾਇਰ ਹੋ ਜਾਵੇਗਾ। ਫਿਰ ਉਹ ਖੁਦ ਨੂੰ ਸਾਬਕਾ ਫੌਜੀ ਵੀ ਨਹੀਂ ਲਿਖ ਸਕਦਾ। ਉਸਨੂੰ ਕੰਟੀਨ ਦਾ ਲਾਭ ਵੀ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਨੂੰਨ ਦੇ ਖਿਲਾਫ਼ ਹੈ। ਮਾਨ ਨੇ ਕਿਹਾ ਕਿ 2 ਮਹੀਨੇ ਦੀ ਟ੍ਰੇਨਿੰਗ ਨੌਜਵਾਨਾਂ ਦੇ ਬਾਅਦ ਵਿੱਚ ਕਿਸੇ ਵੀ ਕੰਮ ਨਹੀਂ ਆਵੇਗੀ। ਇਸ ‘ਤੇ ਜ਼ਰੂਰ ਪ੍ਰਸਤਾਵ ਲਿਆਂਦਾ ਜਾਵੇਗਾ।
ਦੱਸ ਦੇਈਏ ਕਿ ਬਜਟ ਇਜਲਾਸ 24 ਜੂਨ ਤੋਂ ਸ਼ੁਰੂ ਹੋਇਆ ਸੀ । ਇਸ ਦੌਰਾਨ 27 ਜੂਨ ਦਿਨ ਸੋਮਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਸੀ। ਇਹ ਬਜਟ ਇਜਲਾਸ 30 ਜੂਨ ਤੱਕ ਚੱਲੇਗਾ।
ਵੀਡੀਓ ਲਈ ਕਲਿੱਕ ਕਰੋ -: