ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਅੱਜ ਦੇ ਸੈਸ਼ਨ ਦੌਰਾਨ ਪੰਜਾਬ ਦੇ ਬਜਟ ਵਿੱਚ ਗ੍ਰਾਂਟਾਂ ‘ਤੇ ਚਰਚਾ ਹੋਵੇਗੀ । ਸਦਨ ਦੀ ਕਾਰਵਾਈ ਦੁਪਹਿਰ ਬਾਅਦ ਸ਼ੁਰੂ ਹੋਵੇਗੀ । ਬੀਤੇ ਦਿਨ ਦੀ ਕਾਰਵਾਈ ਤੋਂ ਬਾਅਦ ਸਦਨ ਨੂੰ ਅੱਜ ਯਾਨੀ ਕਿ ਬੁੱਧਵਾਰ ਤੱਕ ਦੇ ਲਈ ਮੁਲਤਵੀ ਕਰ ਦਿੱਤਾ ਗਿਆ ਸੀ । ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਵੀਰਵਾਰ ਨੂੰ ਆਖਰੀ ਦਿਨ ਹੈ।
ਦੱਸ ਦੇਈਏ ਕਿ ਵੀਰਵਾਰ ਨੂੰ ਇਜਲਾਸ ਦੇ ਆਖਰੀ ਦਿਨ ਸਦਨ ਵਿੱਚ ਫ਼ੌਜ ਦੀ ਭਰਤੀ ਦੀ ਅਗਨੀਪਥ ਸਕੀਮ ਖ਼ਿਲਾਫ਼ ਪ੍ਰਸਤਾਵ ਲਿਆਂਦਾ ਜਾਵੇਗਾ। ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵੱਲੋਂ ਇਹ ਮੰਗ ਕੀਤੀ ਗਈ ਸੀ। ਜਿਸ ‘ਤੇ CM ਭਗਵੰਤ ਮਾਨ ਨੇ ਵੀ ਸਹਿਮਤੀ ਜਤਾਈ । ਉਨ੍ਹਾਂ ਕਿਹਾ ਕਿ ਉਹ ਇਸ ਵਿਰੁੱਧ ਮਤਾ ਲਿਆਉਣਗੇ।
ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ
ਜ਼ਿਕਰਯੋਗ ਹੈ ਕਿ ਬੀਤੇ ਦਿਨ ਦੀ ਕਾਰਵਾਈ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਿੱਧੂ ਮੂਸੇਵਾਲਾ ਦੇ SYL ਗੀਤ ਅਤੇ ਕਿਸਾਨ ਯੂਨੀਅਨ ਦੇ ਟਵਿੱਟਰ ਅਕਾਊਂਟ ‘ਤੇ ਪਾਬੰਦੀ ਲਾਉਣ ਦਾ ਮੁੱਦਾ ਚੁੱਕਿਆ। ਇਸ ਨੂੰ ਵੀ ਪ੍ਰਸਤਾਵ ਵਿੱਚ ਸ਼ਾਮਲ ਕਰਨ ਲਈ ਦੀ ਸਹਿਮਤੀ ਦਿੱਤੀ ਗਈ। ਇਸ ਤੋਂ ਇਲਾਵਾ ਸਦਨ ਵਿੱਚ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਲੈ ਕੇ ਵੀ ਹੰਗਾਮਾ ਹੋਇਆ ।
ਵੀਡੀਓ ਲਈ ਕਲਿੱਕ ਕਰੋ -: