ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਵਿੱਚ ਕੇਂਦਰ ਦੀ ਅਗਨੀਪਥ ਸਕੀਮ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ ਦੇ ਵਿਰੋਧ ਵਿੱਚ ਮਤਾ ਪੇਸ਼ ਕੀਤਾ ਗਿਆ ਹੈ। ਕੇਂਦਰ ਦੀ ਅਗਨੀਪਥ ਸਕੀਮ ਖਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਤਾ ਪੇਸ਼ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ਵਿੱਚ ਨੌਜਵਾਨ ਫ਼ੌਜ ਵਿੱਚ ਜਾਂਦੇ ਹਨ। ਜਿਸ ਕਾਰਨ ਉਹ ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ .ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਇਹ ਯੋਜਨਾ ਵਾਪਸ ਲੈਣ ਦੀ ਮੰਗ ਕਰਨਗੇ।
ਜ਼ਿਕਰਯੋਗ ਹੈ ਕਿ ਅਗਨੀਪਥ ਯੋਜਨਾ ਬਾਰੇ ਗੱਲ ਕਰਦਿਆਂ CM ਮਾਨ ਨੇ ਕਿਹਾ ਸੀ ਕਿ ਇਹ ਯੋਜਨਾ ਰਾਜ ਸਰਕਾਰ ਦਾ ਇੱਕ ਤਰਕਹੀਣ ਕਦਮ ਹੈ ਜੋ ਭਾਰਤੀ ਫ਼ੌਜ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਸੀ ਕਿ ਐਨਡੀਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇੱਕ ਹੋਰ ਨਿਰਆਧਾਰ ਕਦਮ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਤੋਂ ਇੱਕ ਹਫਤੇ ਤੱਕ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
ਉਨ੍ਹਾਂ ਕਿਹਾ ਸੀ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ‘ਅਗਨੀਪੱਥ’ ਵੀ ਅਜਿਹਾ ਬੇਬੁਨਿਆਦ ਕਦਮ ਹੈ, ਜਿਸ ਨੂੰ ਕੋਈ ਵੀ ਸਮਝ ਨਹੀਂ ਸਕਦਾ । ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਇੱਕ ਨੌਜਵਾਨ 17 ਸਾਲ ਦੀ ਉਮਰ ਤੋਂ ਬਾਅਦ ਫੌਜ ਵਿੱਚ ਭਰਤੀ ਹੋ ਜਾਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸਿਰਫ਼ ਚਾਰ ਸਾਲ ਬਾਅਦ ਹੀ ਸੇਵਾਮੁਕਤ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: