ਪੰਜਾਬ ਦੇ ਇੱਕ ਹੋਰ ਪਿੰਡ ਨੇ ਵੱਡਾ ਫੈਸਲਾ ਲੈਂਦੇ ਹੋਏ ਪਿੰਡ ਵਿੱਚ ਬੀੜੀ, ਸਿਗਰਟ, ਤੰਬਾਕੂ ਨਹੀਂ ਵਿਕੇਗੀ । ਇਸ ਤੋਂ ਇਲਾਵਾ ਪਿੰਡ ਵਿੱਚ ਕੋਈ ਸ਼ਰਾਬ ਦਾ ਠੇਕਾ ਵੀ ਨਹੀਂ ਚੱਲਣ ਦਿੱਤਾ ਜਾਵੇਗਾ। ਇਸ ਸਬੰਧੀ ਪਿੰਡ ਵਾਲਿਆਂ ਵੱਲੋਂ ਇੱਕ ਮਤਾ ਵੀ ਪਾਸ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਪਿੰਡ ਮਨਸੂਰਦੇਵਾ ਨੇ ਫੈਸਲਾ ਲੈਂਦਿਆਂ ਇੱਕ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਪਿੰਡ ਵਿੱਚ ਕੋਈ ਵੀ ਵਿਅਕਤੀ ਬੀੜੀ, ਸਿਗਰਟ, ਤੰਬਾਕੂ ਅਤੇ ਨਸ਼ਾ ਨਹੀਂ ਵੇਚੇਗਾ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਪਿੰਡ ਵਿੱਚ ਕੋਈ ਵੀ ਸ਼ਰਾਬ ਦਾ ਠੇਕਾ ਨਹੀਂ ਚੱਲੇਗਾ। ਮਤੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੱਲੋਂ ਵੀ ਇਸ ਫੈਸਲੇ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਨੂੰ 10 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ ਤੇ ਇੱਕ ਮਹੀਨਾ ਦੁਕਾਨ ਨਹੀਂ ਖੋਲ੍ਹਣ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਨਸ਼ਾ ਵੇਚਣ ਵਾਲਿਆਂ ‘ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: