ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ । ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਬੰਧੀ ਇੱਕ ਬੁਲੇਟਿਨ ਜਾਰੀ ਕੀਤਾ ਗਿਆ ਹੈ ।
ਦਰਅਸਲ, ਮੌਸਮ ਵਿਚਾਗ ਵੱਲੋਂ ਇਸ ਬੁਲੇਟਿਨ ਵਿੱਚ ਸੰਭਾਵਨਾ ਜਤਾਈ ਗਈ ਹੈ ਕਿ 1 ਤੋਂ 3 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 30 ਤੋਂ 40 ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ।
ਤੇਜ਼ ਹਵਾਵਾਂ ਦੇ ਨਾਲ-ਨਾਲ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੇ ਮਾਹਿਰਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ 3 ਦਿਨਾਂ ਦੌਰਾਨ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਤੋਂ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਤੋਂ 30 ਡਿਗਰੀ ਸੈਲਸੀਅਸ ਵਿਚਾਲੇ ਰਹਿ ਸਕਦਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਸੂਬੇ ਦੇ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ ਹੁਸ਼ਿਆਰਪੁਰ, ਲੁਧਿਆਣਾ, ਮੋਗਾ ਆਦਿ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਹੈ।
ਇਹ ਵੀ ਦੇਖੋ: Petrol 100 ਤੋਂ ਪਾਰ ਹੋਣ ਤੇ ਕਿਵੇਂ ਲੋਕਾ ਨੇ ਕੱਡਿਆ ਮੋਦੀ ਸਰਕਾਰ ਅਤੇ ‘ਅੱਛੇ ਦਿਨਾਂ’ ਦਾ ਜਲੂਸ…