ਚੱਕਰਵਾਤੀ ਤੂਫਾਨ ਬਿਪਰਜੋਏ ਅੱਜ ਯਾਨੀ ਕਿ ਗੁਜਰਾਤ ਦੇ ਤੱਟ ਨਾਲ ਟਕਰਾਏਗਾ, ਪਰ ਇਸ ਦਾ ਅਸਰ ਪੰਜਾਬ ਵਿੱਚ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ । ਚੱਕਰਵਾਤੀ ਤੂਫ਼ਾਨ ਅਤੇ ਪੱਛਮੀ ਗੜਬੜੀ ਵਿਚਾਲੇ ਪੰਜਾਬ ਵਿੱਚ 18 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਮੁਤਾਬਕ ਬੀਤੇ ਦਿਨ ਮਾਲਵੇ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਪੂਰੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਦੇਖਣ ਨੂੰ ਮਿਲੀ । ਅੰਮ੍ਰਿਤਸਰ ਵਿੱਚ 26 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲੀਆਂ ।
ਅੰਮ੍ਰਿਤਸਰ ਵਿੱਚ ਪਿਛਲੇ 24 ਘੰਟਿਆਂ ਵਿੱਚ 129.5 MM ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਨੇ 30 ਜੂਨ 1970 ਨੂੰ 92.6 MM ਬਾਰਿਸ਼ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਆਮ ਤੌਰ ‘ਤੇ ਜੂਨ ਦੇ ਮਹੀਨੇ ਵਿੱਚ ਅੰਮ੍ਰਿਤਸਰ ਵਿੱਚ ਪ੍ਰਤੀ ਦਿਨ 38.9 MM ਬਾਰਿਸ਼ ਹੁੰਦੀ ਹੈ ਤੇ ਪੂਰੇ ਮਹੀਨੇ ਲਈ ਆਮ ਤੌਰ ‘ਤੇ 89.9MM ਬਾਰਿਸ਼ ਕੀਤੀ ਜਾਂਦੀ ਹੈ। ਇੰਨਾ ਹੀ ਨਹੀਂ ਅੰਮ੍ਰਿਤਸਰ ਵਿੱਚ ਗੜੇਮਾਰੀ ਵੀ ਹੋਈ।
ਇਹ ਵੀ ਪੜ੍ਹੋ: ਤੂਫ਼ਾਨ ਬਿਪਰਜੋਏ ਕੱਛ ਤੋਂ 180 ਕਿਲੋਮੀਟਰ ਦੂਰ, ਦੁਪਹਿਰ ਤੱਕ ਜਖੌ ਬੰਦਰਗਾਹ ਨਾਲ ਟਕਰਾਏਗਾ
ਬੀਤੇ ਦਿਨ ਹੋਈ ਬਾਰਿਸ਼ ਕਾਰਨ ਪੰਜਾਬ ਦਾ ਔਸਤ ਤਾਪਮਾਨ 2.9 ਡਿਗਰੀ ਤੇ ਆਮ ਨਾਲੋਂ 3.6 ਡਿਗਰੀ ਘੱਟ ਦਰਜ ਕੀਤਾ ਗਿਆ ਹੈ । ਬੀਤੇ ਦਿਨ ਦੇ ਮੁਕਾਬਲੇ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 6.5 ਡਿਗਰੀ, ਅੰਮ੍ਰਿਤਸਰ ਵਿੱਚ 5.3 ਡਿਗਰੀ, ਮੁਕਤਸਰ ਵਿੱਚ 3.4 ਡਿਗਰੀ, ਬਠਿੰਡਾ ਵਿੱਚ 3.8 ਡਿਗਰੀ ਅਤੇ ਫਰੀਦਕੋਟ ਵਿੱਚ 5.4 ਡਿਗਰੀ ਤੱਕ ਗਿਰਾਵਟ ਆਈ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਮੌਸਮ ਵਿਭਾਗ ਨੇ 18 ਜੂਨ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ । ਇਹ ਮੌਸਮ ਪੂਰੇ ਪੰਜਾਬ ਵਿੱਚ ਬਣਿਆ ਰਹੇਗਾ । ਦਰਅਸਲ, ਇੱਕ ਪਾਸੇ ਬਿਪਰਜੋਏ ਚੱਕਰਵਾਤ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਕਾਰਨ ਪੰਜਾਬ ‘ਤੇ ਦਬਾਅ ਪੈਦਾ ਹੋ ਰਿਹਾ ਹੈ। ਜਿਸ ਕਾਰਨ 18 ਜੂਨ ਤੱਕ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਵੀ ਕਮੀ ਆਵੇਗੀ। ਵੀਰਵਾਰ ਨੂੰ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
ਵੀਡੀਓ ਲਈ ਕਲਿੱਕ ਕਰੋ -: