ਪੱਛਮੀ ਗੜਬੜੀ ਦੇ ਸਰਗਰਮ ਹੋਣ ਦਾ ਅਸਰ ਵੀਰਵਾਰ ਨੂੰ ਪੰਜਾਬ ਵਿੱਚ ਦਿਖਾਈ ਦਿੱਤਾ। ਪੱਛਮੀ ਗੜਬੜੀ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਬੂੰਦਾਬਾਂਦੀ ਵੀ ਹੋਈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਜਿਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਹਲਕੀ ਬਾਰਿਸ਼ ਤੋਂ ਬਾਅਦ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਤੋਂ ਹੇਠਾਂ ਜਾਂ ਇਸ ਦੇ ਨੇੜੇ ਦਰਜ ਕੀਤਾ ਗਿਆ ਹੈ । ਸੂਬੇ ਵਿੱਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ।
ਇਸੇ ਵਿਚਾਲੇ ਭਾਰਤੀ ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹੇਗਾ ਤੇ ਗਰਮੀ ਵਧੇਗੀ । ਇਸ ਦੌਰਾਨ ਤੇਜ਼ ਧੁੱਪ ਨਿਕਲੇਗੀ ਤੇ ਤਾਪਮਾਨ ਵਿੱਚ ਵੀ ਵਾਧਾ ਹੋਵੇਗਾ । ਜਿਸਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਤਾਪਮਾਨ 40 ਤੋਂ ਪਾਰ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਫੈਸਲਾ- ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਬਣਾਈ ਜਾਵੇਗੀ ਲਾਇਬ੍ਰੇਰੀ
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: