ਭਾਰਤੀ ਮੌਸਮ ਵਿਭਾਗ (IMD) ਨੇ ਬਿਹਾਰ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਇਲਾਕਿਆਂ ‘ਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰੀ ਅੰਦਰੂਨੀ ਓਡੀਸ਼ਾ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਰਾਜਸਥਾਨ, ਯੂਪੀ, ਬਿਹਾਰ, ਝਾਰਖੰਡ, ਦਿੱਲੀ, ਚੰਡੀਗੜ੍ਹ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ 3 ਜਨਵਰੀ ਤੱਕ ਸਵੇਰੇ ਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਵੀਰਵਾਰ ਸੇਵੇਰੇ ਪਿਛਲੇ ਦਿਨ ਦੇ ਮੁਕਾਬਲੇ ਪੰਜਾਬ ਦੇ ਤਾਪਮਾਨ ਵਿੱਚ 0.3 ਡਿਗਰੀ ਦੀ ਹੋਰ ਗਿਰਾਵਟ ਦਰਜ ਕੀਤੀ ਗਈ। ਇਸਦੇ ਨਾਲ ਹੀ ਪੰਜਾਬ ‘ਚ ਅੱਜ 2.6 ਡਿਗਰੀ ਸੈਲਸੀਅਸ ਨਾਲ ਬਠਿੰਡਾ ਸਭ ਤੋਂ ਠੰਡਾ ਰਿਹਾ। ਉੱਥੇ ਹੀ ਅਮ੍ਰਿਤਰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਤੇ ਚੰਡੀਗੜ੍ਹ ਵਿੱਚ ਘੱਟੋਂ-ਘੱਟ ਤਾਪਮਾਨ ਕ੍ਰਮਵਾਰ 4.4 ਡਿਗਰੀ, 3.7 ਡਿਗਰੀ, 3.3 ਡਿਗਰੀ, 3.7 ਡਿਗਰੀ, 3.2 ਡਿਗਰੀ ਤੇ 4.2 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਦੇਸ਼ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਗੰਗਾ ਦੇ ਮੈਦਾਨਾਂ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਵੀ ਪੈ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼, ਮੇਘਾਲਿਆ ਅਤੇ ਅਸਾਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦੱਖਣ ਵਿੱਚ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Breaking: ਪੰਜਾਬ ‘ਚ ਓਮੀਕਰੋਨ ਨੇ ਦਿੱਤੀ ਦਸਤਕ, ਨਵਾਂ ਸ਼ਹਿਰ ‘ਚ ਆਇਆ ਪਹਿਲਾ ਮਾਮਲਾ
ਦੱਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀਰਵਾਰ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੀ ਅਤੇ ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇੱਕ ਡਿਗਰੀ ਵੱਧ ਹੈ। ਮੌਸਮ ਵਿਭਾਗ ਵੱਲੋਂ ਵੀਰਵਾਰ ਨੂੰ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: