ਪੰਜਾਬ ਵਿੱਚ ਦਿਨੋਂ-ਦਿਨ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ । ਪਿਛਲੇ 3-4 ਦਿਨਾਂ ਤੋਂ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਭਿਆਨਕ ਲੂ ਕਾਰਨ ਦਿਨ ਦਾ ਪਾਰਾ 45-46 ਡਿਗਰੀ ਨੂੰ ਛੂਹ ਚੁੱਕਿਆ ਹੈ। ਪੰਜਾਬ ਵਿੱਚ ਕੁਝ ਜ਼ਿਲ੍ਹੇ ਅਜਿਹੇ ਵੀ ਹਨ ਜਿੱਥੇ ਪਾਰਾ 45 ਡਿਗਰੀ ਤੋਂ ਵੀ ਪਾਰ ਚਲਾ ਗਿਆ ਹੈ। ਦਰਅਸਲ, ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਗਰਮੀ ਆਪਣਾ ਪੂਰਾ ਜ਼ੋਰ ਦਿਖਾ ਰਹੀ ਹੈ। ਐਤਵਾਰ ਨੂੰ ਗਰਮੀ ਨੇ ਪਿਛਲੇ 8 ਸਾਲਾਂ ਦਾ ਰਿਕਾਰਡ ਤੋੜ ਦਿੱਤਾ । ਮੌਸਮ ਵਿਭਾਗ ਮੁਤਾਬਕ ਸੋਮਵਾਰ-ਮੰਗਲਵਾਰ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਇਹ ਰਾਹਤ ਆਰਜ਼ੀ ਹੈ । ਇਸ ਮਹੀਨੇ ਸਾਰੇ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਐਤਵਾਰ ਸ਼ਾਮ ਨੂੰ ਦਰਜ ਕੀਤੇ ਗਏ ਤਾਪਮਾਨ ਮੁਤਾਬਕ ਗਰਮੀ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦਾ ਪਿਛਲੇ 8 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ, ਅੰਮ੍ਰਿਤਸਰ ਦਾ 46.1 ਡਿਗਰੀ ਅਤੇ ਲੁਧਿਆਣਾ ਦਾ 45.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 8 ਡਿਗਰੀ ਵੱਧ ਸੀ।
ਇਹ ਵੀ ਪੜ੍ਹੋ: CM ਮਾਨ ਬੋਲੇ- ‘ਪਾਕਿਸਤਾਨ ‘ਚ ਹਿੰਦੂ-ਸਿੱਖ ਸੁਰੱਖਿਆ ਯਕੀਨੀ ਬਣਾਉਣ ਲਈ ਗੱਲ ਕਰਨ ਵਿਦੇਸ਼ ਮੰਤਰੀ’
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਜਿਸ ਤੋਂ ਬਾਅਦ ਕੁਝ ਦਿਨਾਂ ਲਈ ਗਰਮੀ ਤੋਂ ਰਾਹਤ ਮਿਲੇਗੀ, ਪਰ ਇਹ ਆਰਜ਼ੀ ਹੋਵੇਗੀ । ਇਸ ਤੋਂ ਬਾਅਦ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਜਾਵੇਗਾ। ਲੂ ਦੇ ਨਾਲ-ਨਾਲ ਤੇਜ਼ ਧੁੱਪ ਤਾਪਮਾਨ ਨੂੰ ਵਧਾਏਗੀ। ਅਜਿਹੇ ਵਿੱਚ ਮੌਸਮ ਵਿਭਾਗ ਨੇ ਦੁਪਹਿਰ ਸਮੇਂ ਬਾਹਰ ਜਾਣ ਤੋਂ ਬਚਣ ਦੀ ਸਲਾਹ ਵੀ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: