ਪੰਜਾਬ ਵਿੱਚ ਦੇਰ ਰਾਤ ਕੁਝ ਇਲਾਕਿਆਂ ਵਿੱਚ ਮੀਂਹ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇੱਕ ਵਾਰ ਫਿਰ ਮਾਮੂਲੀ ਵਾਧਾ ਦੇਖਿਆ ਮਿਲਿਆ ਹੈ ਸੰਭਾਵਨਾਵਾਂ ਦੇ ਬਾਵਜੂਦ ਪੰਜਾਬ ਵਿੱਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ ਵੱਧ ਰਿਹਾ ਹੈ। ਉੱਥੇ ਹੀ ਵੀਰਵਾਰ ਨੂੰ ਪੰਜਾਬ ਦੇ ਫਰੀਦਕੋਟ ਦਾ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦਕਿ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਉੱਥੇ ਹੀ ਦੂਜੇ ਪਾਸੇ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। 1 ਜੂਨ ਤੋਂ ਸ਼ੁਰੂ ਹੋਈ ਬਾਰਿਸ਼ ਦੇ ਮੌਸਮ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦਾ ਸਭ ਤੋਂ ਬੁਰਾ ਹਾਲ ਹੈ। ਚੰਡੀਗੜ੍ਹ ਵਿੱਚ ਆਮ ਨਾਲੋਂ 53 ਫੀਸਦੀ ਘੱਟ ਮੀਂਹ ਪਿਆ ਹੈ । ਆਮ ਤੌਰ ‘ਤੇ ਇੱਥੇ 506.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ਼ 239.4 ਮਿਲੀਮੀਟਰ ਹੀ ਬਾਰਿਸ਼ ਹੋਈ ਹੈ।
ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਜ਼ਮਾਨਤ
ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ 42 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ ‘ਤੇ ਇੱਥੇ 266.9 ਫ਼ੀਸਦੀ ਮੀਂਹ ਪੈਂਦਾ ਹੈ ਪਰ ਇਸ ਸਾਲ ਇੱਥੇ ਸਿਰਫ਼ 154.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਫਤਿਹਗੜ੍ਹ ਸਾਹਿਬ ਦੀ ਹਾਲਤ ਸਭ ਤੋਂ ਜ਼ਿਆਦਾ ਖਰਾਬ ਹੈ। ਇੱਥੇ 74 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਤਰਨਤਾਰਨ ‘ਤੇ ਵੀ ਇਸ ਸਾਲ ਬਾਰਿਸ਼ ਮਿਹਰਬਾਨ ਹੋਈ ਹੈ। ਇੱਥੇ ਆਮ ਨਾਲੋਂ 10 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: