ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਸ਼ੁੱਕਰਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ 12 ਜ਼ਿਲ੍ਹਿਆਂ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬੀਤੇ ਦਿਨ 8 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ 1.3 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ । ਜਦੋਂਕਿ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ 36.4 ਡਿਗਰੀ ਦਰਜ ਕੀਤਾ ਗਿਆ ਹੈ ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਜੇਕਰ ਅੱਜ ਦੇ ਹਾਲਾਤ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਪੰਜਾਬ ਵਿੱਚ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਮਨਕੀਰਤ ਔਲਖ ਪਹੁੰਚੇ ਲੁਧਿਆਣਾ, ਬਾਈਕ ਰੈਲੀ ਕੱਢ ਕੇ ਮਨਾਇਆ ਆਜ਼ਾਦੀ ਦਿਵਸ
ਦੱਸ ਦੇਈਏ ਕਿ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ । ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਹੋਣ ਦੀ ਉਮੀਦ ਜਤਾਈ ਗਈ ਸੀ ਪਰ ਮਹੀਨੇ ਦੇ ਪਹਿਲੇ 15 ਦਿਨਾਂ ਵਿੱਚ 10 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ । ਹਾਲਾਂਕਿ ਮੌਸਮ ਵਿਭਾਗ ਨੇ ਇਸ ਨੂੰ ਆਮ ਦੱਸਿਆ ਹੈ ਪਰ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ 21 ਤੋਂ 70 ਫੀਸਦੀ ਘੱਟ ਬਾਰਿਸ਼ ਹੋਈ ਹੈ । ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਰੈੱਡ ਅਤੇ ਯੈਲੋ ਜ਼ੋਨ ਵਿੱਚ ਰੱਖਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਅਗਸਤ ਤੋਂ 15 ਅਗਸਤ ਤੱਕ 86.6 ਫੀਸਦੀ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਇੱਥੇ ਸਿਰਫ਼ 77.6 ਫ਼ੀਸਦੀ ਮੀਂਹ ਹੀ ਪਿਆ ਹੈ।
ਮੌਸਮ ਵਿਭਾਗ ਨੇ ਪੰਜਾਬ ਵਿੱਚ 21 ਅਗਸਤ ਨੂੰ ਮੁੜ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ । ਮੌਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 21 ਅਗਸਤ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: