ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਦਾ ਪ੍ਰਕੋਪ ਜਾਰੀ ਹੈ । ਸੂਬੇ ਵਿੱਚ ਕੜਾਕੇ ਦੀ ਗਰਮੀ ਤੇ ‘ਲੂ’ ਤੋਂ ਰਾਹਤ ਮਿਲਣ ਦੀ ਸੰਭਾਵਨਾ ਬਹੁਤ ਹੀ ਘੱਟ ਨਜ਼ਰ ਆ ਰਹੀ ਹੈ। ਸਾਫ਼ ਮੌਸਮ ਤੇ ਤੇਜ਼ ਧੁੱਪ ਕਾਰਨ ਸੂਬੇ ਵਿੱਚ ਤਾਪਮਾਨ ਉੱਚਾ ਰਹੇਗਾ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ਵੱਲੋਂ19 ਤੇ 20 ਮਈ ਨੂੰ ਦੱਖਣੀ ਪੰਜਾਬ ਵਿੱਚ ‘ਲੂ’ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 20 ਮਈ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਬੱਦਲ ਛਾਏ ਰਹਿਣਗੇ ਤੇ ਹਲਕੀ ਬੂੰਦਾ-ਬਾਂਦੀ ਵੀ ਹੋ ਸਕਦੀ ਹੈ।
ਦੱਸ ਦੇਈਏ ਕਿ ਬੁੱਧਵਾਰ ਨੂੰ ਵੀ ਸੂਬੇ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਰਿਹਾ। ਇਸ ਦੌਰਾਨ ਸੂਬੇ ਵਿੱਚ ਬਠਿੰਡਾ ਸਭ ਤੋਂ ਜ਼ਿਆਦਾ ਗਰਮ ਰਿਹਾ। ਇੱਥੋਂ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43.3, ਲੁਧਿਆਣਾ, ਬਰਨਾਲਾ, ਹੁਸ਼ਿਆਰਪੁਰ, ਮੁਕਤਸਰ ਵਿੱਚ 42.1 ਤੋਂ 42.8 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਗਰਮੀ ਪੈਣ ਦਾ ਸਿਲਸਿਲਾ ਹਾਲੇ ਜਾਰੀ ਰਹੇਗਾ। ਇਸ ਦੌਰਾਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਤੇ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ‘ਚ 22 ਮਈ ਤੋਂ ਮੌਸਮ ਵਿੱਚ ਬਦਲਾਅ ਹੋਵੇਗਾ, ਉਦੋਂ ਤੱਕ ਮੌਸਮ ਸਾਫ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਮੌਸਮ ਵਿਭਾਗ ਚੰਡੀਗਰ੍ਜ ਮੁਤਾਬਕ 22 ਮਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ, ਗਰਜ ਨਾਲ ਛਿੱਟੇ ਪੈਣ ਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: